Saturday, July 27, 2024

ਤਹਿਸੀਲ ਬਾਬਾ ਬਕਾਲਾ ਦਾ ਨੌਜਵਾਨ ਗੁਰਪ੍ਰੀਤ ਸਿੰਘ ਫੌਜ ਵਿੱਚ ਬਣਿਆ ਲੈਫਟੀਨੈਂਟ -ਬਿਜਲੀ ਮੰਤਰੀ

ਗੁਰਪ੍ਰੀਤ ਸਿੰਘ ਦੇ ਦਾਦੇ ਨੇ 1971 ਦੀ ਜੰਗ ‘ਚ ਪਾਈ ਸ਼ਹੀਦੀ ਤੇ ਪਿਤਾ ਨੇ ਵੀ ਫੌਜ ਵਿੱਚ ਨਿਭਾਈ ਸੇਵਾ

ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਇਹ ਬੜੀ ਮਾਣ ਵਾਲੀ ਗੱਲ ਹੈ ਕਿ ਤਹਿਸੀਲ ਬਾਬਾ ਬਕਾਲਾ ਦੇ ਪਿੰਡ ਬੋਪਾਰਾਏ ਦਾ ਨੌਜਵਾਨ ਗੁਰਪ੍ਰੀਤ ਸਿੰਘ ਫੌਜ ਵਿੱਚ ਲੈਫਟੀਨੈਂਟ ਅਹੁੱਦੇ ’ਤੇ ਨਿਯੁੱਕਤ ਹੋਇਆ ਹੈ।ਜਿਸ ਦੇ ਪਰਿਵਾਰ ਵੱਲੋਂ ਵੀ ਦੇਸ਼ ਦੀ ਸੇਵਾ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਗਿਆ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਬਿਜਲੀ ਮੰਤਰੀ ਪੰਜਾਬ ਨੇ ਅੱਜ ਗੁਰਪ੍ਰੀਤ ਸਿੰਘ ਦੇ ਘਰ ਪਹੁੰਚ ਕੇ ਵਧਾਈ ਦੇਣ ਸਮੇਂ ਕੀਤਾ।ਈ.ਟੀ.ਓ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੇ ਦਾਦੇ ਨੇ 1971 ਇੰਡੋ-ਪਾਕਿ ਜੰਗ ਵਿੱਚ ਸ਼ਹੀਦੀ ਪਾਈ ਸੀ ਅਤੇ ਇਸ ਦੇ ਪਿਤਾ ਵੀ ਫੌਜ ਵਿੱਚੋਂ ਰਿਟਾਇਰ ਹੋਏ ਹਨ।ਉਨ੍ਹਾਂ ਦੱਸਿਆ ਕਿ ਲੈਫਟੀਨੈਂਟ ਗੁਰਪ੍ਰੀਤ ਸਿੰਘ ਦਾ ਇਕ ਭਰਾ ਹਰਪ੍ਰੀਤ ਸਿੰਘ ਇਸ ਸਮੇਂ ਫੌਜ ਵਿੱਚ ਸੇਵਾ ਨਿਭਾਅ ਰਿਹਾ ਹੈ ਅਤੇ ਦੂਜਾ ਭਰਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬਤੌਰ ਵਕੀਲ ਪ੍ਰੈਕਟਿਸ ਕਰ ਰਿਹਾ ਹੈ।ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਨੂੰ ਫੌਜ ਵਿੱਚ ਭਰਤੀ ਹੋਣ ਦੀ ਇੱਛਾ ਵਿਰਸੇ ਵਿੱਚ ਹੀ ਆਪਣੇ ਵੱਡ-ਵਡੇਰਿਆਂ ਤੋਂ ਹੀ ਮਿਲੀ ਸੀ।ਜਿਲੇ੍ਹ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਇਕ ਛੋਟੇ ਜਿਹੇ ਪਿੰਡ ਦਾ ਨੌਜਵਾਨ ਫੌਜ ਵਿੱਚ ਲੈਫਟੀਨੈਂਟ ਭਰਤੀ ਹੋਇਆ ਹੈ।
ਇਸ ਮੌਕੇ ਹਲਕਾ ਵਿਧਾਇਕ ਤਰਨਤਾਰਨ ਡਾ: ਕਸ਼ਮੀਰ ਸਿੰਘ ਸੋਹਲ, ਡਾ: ਸਤਿੰਦਰ ਕੌਰ ਪਤਨੀ ਲਾਲੀ ਮਜੀਠੀਆ ਹਲਕਾ ਇੰਚਾਰਜ਼ ਮਜੀਠਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …