Thursday, July 18, 2024

ਸ਼ਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵਿਦਿਆਰਥੀਆਂ ਨੂੰ ਵੰਡੀਆਂ ਚੱਪਲਾਂ

ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪਟਿਆਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਮਹਿਲਾਂ ਵਿਖੇ ਕਰਵਾਏ ਸਾਦੇ ਅਤੇ ਪ੍ਰਭਾਵਸ਼ਲੀ ਸਮਾਗਮ ਦੌਰਾਨ ਸਕੂਲ ਦੇ ਲਗਭਗ 500 ਵਿਦਿਆਰਥੀਆਂ ਨੂੰ ਚੱੱਪਲਾਂ ਵੰਡੀਆਂ ਗਈਆਂ।ਪ੍ਰਿੰਸੀਪਲ ਇਕਦੀਸ਼ ਕੌਰ ਦੀ ਅਗਵਾਈ ‘ਚ ਕਰਵਾਏ ਇਸ ਸਮਾਗਮ ਵਿੱਚ ਟਰੱਸਟ ਵਲੋਂ ਮੈਡਮ ਇੰਦਰਜੀਤ ਕੌਰ ਅਤੇ ਮੈਡਮ ਅਦਿੱਤੀ ਨੇ ਸ਼ਮੂਲੀਅਤ ਕੀਤੀ।ਪਿੰਸੀਪਲ ਇੰਦਰਜੀਤ ਕੌਰ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਮਾਜ ਦੀ ਬਿਹਤਰੀ ਲਈ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ਲਈ, ਗਰੀਬ ਲੋਕਾਂ ਦੀ ਆਰਥਿਕ ਮਦਦ ਕਰਨ ਅਤੇ ਮੈਡੀਕਲ ਖੇਤਰ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵਿਸਥਾਰ ‘ਚ ਵਿਆਖਿਆ ਕੀਤੀ।ਉਨ੍ਹਾਂ ਕਿਹਾ ਕਿ ਐਸ.ਪੀ ਸਿੰਘ ਉਬਰਾਏ ਹੋਰਾਂ ਦੀ ਸੋਚ ਸਦਕਾ ਸੰਸਥਾ ਅੱਜ ਪੂਰੇ ਵਿਸ਼ਵ ਵਿਚ ਆਪਣਾ ਨਾਮ ਬਣਾ ਚੁੱਕੀ ਹੈ।ਮੰਚ ਸੰਚਾਲਨ ਕਰਦਿਆਂ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਕਿਹਾ ਕਿ ਅੱਜ ਦੇ ਸਮਾਜ ਵਿੱਚ ਜੇਕਰ ਕੁੱਝ ਚੰਗਾ ਹੋ ਰਿਹਾ ਹੈ ਤਾਂ ਉਹ ਡਾ. ਓਬਰਾਏ ਵਰਗੇ ਨੇਕ ਵਿਅਕਤੀਆਂ ਦੇ ਕਾਰਨ ਹੀ ਹੋ ਰਿਹਾ ਹੈ।ਪ੍ਰਿੰਸੀਪਲ ਇਕਦੀਸ਼ ਕੌਰ ਨੇ ਟਰੱਸਟ ਦਾ ਧੰਨਵਾਦ ਕਰਦਿਆਂ ਮੈਡਮ ਇੰਦਰਜੀਤ ਕੌਰ ਨਾਲ ਬਿਤਾਏ ਪਲਾਂ ਦੀ ਯਾਦ ਨੂੰ ਤਾਜ਼ਾ ਕੀਤਾ।
ਇਸ ਮੌਕੇ ਵਾਈਸ ਪ੍ਰਿੰਸੀਪਲ ਨਵਰਾਜ ਕੌਰ, ਕਰਨੈਲ ਸਿੰਘ, ਨਿਰਮਲ ਸਿੰਘ, ਸੁਖਵਿੰਦਰ ਕੌਰ, ਵਨੀਤੀ ਰਾਣੀ, ਕੰਚਨ ਗੋਇਲ, ਵੰਦਨਾ ਰਾਣੀ, ਭਰਤ ਸ਼ਰਮਾ, ਸਵਿਤਾ ਕੁਮਾਰੀ, ਪਰਮਜੀਤ ਕੌਰ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।

Check Also

ਭਾਰਤੀ ਸਟੇਟ ਬੈਂਕ ਦੇ ਅਧਿਕਾਰੀਆਂ ਨੇ ਬੂਟੇ ਲਗਾਏ

ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਐਸ.ਬੀ.ਆਈ ਵਲੋਂ ਸੀ.ਐਸ.ਆਰ ਗਤੀਵਿਧੀ ਅਧੀਨ “ਇਕ ਪੇੜ ਮਾਂ ਦੇ …