ਮਾਪੇ ਬੱਚਿਆਂ ਦੀ ਕਾਬਲੀਅਤ ਨੂੰ ਵਧਾਵਾ ਦੇਣ – ਛੀਨਾ
ਅੰਮਿ੍ਰਤਸਰ, 6 ਦਸੰਬਰ (ਸੁਖਬੀਰ ਖੁਰਮਣੀਆਂ) – ਹਰੇਕ ਬੱਚੇ ’ਚ ਕੋਈ ਨਾ ਕੋਈ ‘ਟੇਲੈਂਟ’ ਜ਼ਰੂਰ ਹੁੰਦਾ ਹੈ ਅਤੇ ਮਾਪੇ ਆਪਣੇ ਬੱਚਿਆਂ ਦੀ ਕਾਬਲੀਅਤ ਅਤੇ ਸ਼ੌਕ ਵੱਲ ਤਵੱਜ਼ੋ ਦਿੰਦਿਆਂ ਬੱਚੇ ਦੀ ਹੌਂਸਲਾ ਅਫ਼ਜਾਈ ਕਰ ਕੇ ਉਸ ਨੂੰ ਵਧਾਵਾ ਦੇਣ।ਇਹ ਵਿਚਾਰ ਅੱਜ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਕਰਵਾਏ ਗਏ ਇਨਾਮ ਵੰਡ ਸਮਾਰੋਹ ਮੌਕੇ ਪ੍ਰਗਟ ਕੀਤੇ।
ਇਸ ਤੋਂ ਪਹਿਲਾਂ ਸਮਾਰੋਹ ਦਾ ਆਗਾਜ਼ ਸਕੂਲ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ। ਉਪਰੰਤ ਛੀਨਾ ਅਤੇ ਵਿਸ਼ੇਸ਼ ਮਹਿਮਾਨ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ ਨਾਲ ਮਿਲ ਕੇ ਵੱਖ-ਵੱਖ ਅਕਾਦਮਿਕ ਪ੍ਰੀਖਿਆਵਾਂ ਅਤੇ ਹੋਰਨਾਂ ਗਤੀਵਿਧੀਆ ’ਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਭੇਟ ਕਰਕੇ ਸਨਮਾਨਿਤ ਕੀਤਾ।
ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਇਸ ਸਮਾਰੋਹ ‘ਚ ਛੀਨਾ ਨੇ ਕਿਹਾ ਕਿ ਹਰੇਕ ਮਾਪਿਆਂ ਨੂੰ ਆਪਣੇ ਬੱਚਿਆਂ ’ਤੇ ਉਮੀਦ ਹੁੰਦੀ ਹੈ ਕਿ ਸਾਡਾ ਬੱਚਾ ਇਹ ਅਫ਼ਸਰ ਬਣੇ ਜਾਂ ਉਹ ਕਾਰੋਬਾਰ ਕਰੇ।ਪਰ ਅਜੋਕਾ ਯੁੱਗ ਇਹ ਹੈ ਕਿ ਹਰੇਕ ਬੱਚਾ ਆਪਣੇ ਰੁਝਾਨ ਅਤੇ ਸ਼ੌਕ ਨਾਲ ਆਪਣੀ ਮੰਜ਼ਿਲ ਨੂੰ ‘ਸਰ’ ਕਰਨਾ ਚਾਹੁੰਦਾ ਹੈ।ਇਸ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਹੁਨਰ ਨੂੰ ਦੇਣਾ ਚਾਹੀਦਾ ਹੈ।
ਪ੍ਰਿੰ: ਨਿਰਮਲਜੀਤ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਕੂਲ ਦੀਆਂ ਸਾਲਾਨਾ ਸਰਗਰਮੀਆਂ ਖੇਡਾਂ, ਸੱਭਿਆਚਾਰਕ, ਇਮਤਿਹਾਨਾਂ ਤੇ ਹੋਰ ਉਪਲਬੱਧੀਆਂ ’ਤੇ ਚਾਨਣਾ ਪਾਇਆ।ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ।
ਇਸ ਮੌਕੇ ਕੌਂਸਲ ਦੇ ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ. ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੰਬੋਜ਼ ਤੋਂ ਇਲਾਵਾ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਮਾਪੇ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਗਲਤ ਜੀਵਨ …