Saturday, July 27, 2024

ਜੀ-20 ਸ਼ਿਖਰ ਸੰਮੇਲਨ ਤਹਿਤ ਹੈਰੀਟੇਜ਼ ਸਟਰੀਟ ਨੂੰ ਦਿੱਤੀ ਜਾਵੇਗੀ ਨਵੀਂ ਦਿੱਖ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ) – ਮਾਰਚ 2023 ‘ਚ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸ਼ਿਖਰ ਸੰਮੇਲਨ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।ਇਸ ਸੰਮੇਲਨ ਵਿੱਚ 102 ਦੇ ਕਰੀਬ ਮੈਂਬਰਾਂ ਦਾ ਵਫ਼ਦ ਅੰਮ੍ਰਿਤਸਰ ਵਿਖੇ ਆਵੇਗਾ ਅਤੇ ਉਨ੍ਹਾਂ ਦੇ ਰਹਿਣ-ਸਹਿਣ ਵਾਲੇ ਅਸਥਾਨਾਂ ਵਿਖੇ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜੀ-20 ਸ਼ਿਖਰ ਸੰਮੇਲਨ ਤਹਿਤ 2016 ਵਿੱਚ ਬਣੀ ਹੈਰੀਟੇਜ਼ ਸਟਰੀਟ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ ਅਤੇ ਸਾਰੀਆਂ ਇਮਾਰਤਾਂ ਨੂੰ ਨਵੇਂ ਸਿਰਿਓ ਰੰਗ ਰੋਗਨ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਹ ਸਾਰਾ ਕੰਮ ਕੁੱਝ ਹੀ ਦਿਨਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ ਅਤੇ ਅੰਮ੍ਰਿਤਸਰ ਦੇ ਸੁੰਦਰੀਕਰਨ ਕਰਨ ਲਈ ਵਿਕਾਸ ਕੰਮ ਅਵੱਲ ਦਰਜੇ ਦੇ ਹੋਣਗੇ। ਸ੍ਰੀ ਸੂਦਨ ਨੇ ਦੱਸਿਆ ਕਿ ਜੀ-20 ਸ਼ਿਖਰ ਸੰਮੇਲਨ ਦੀ ਮਹੱਤਤਾ ਨੂੰ ਵੇਖਦਿਆਂ ਬਣਾਈਆਂ ਗਈਆਂ ਸਬ ਕਮੇਟੀਆਂ ਵੱਲੋਂ ਆਪਣੇ ਅਧੀਨ ਪੈਂਦੇ ਕੰਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ 15 ਫਰਵਰੀ ਤੱਕ ਵਿਕਾਸ ਦੇ ਸਾਰੇ ਕਾਰਜ਼ ਮੁਕੰਮਲ ਹੋ ਜਾਣਗੇ।ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜਿਲੇ੍ਹ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਜੀ-20 ਸ਼ਿਖਰ ਸੰਮੇਲਨ ਲਈ ਚੁਣਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਜਿਸ ਵਿੱਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ ਅਤੇ ਸਿਖਿਆ, ਕਿਰਤ ਅਤੇ ਹੋਰ ਅਹਿਮ ਮੁੱਦਿਆਂ ‘ਤੇ ਚਰਚਾ ਕਰਨਗੇ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …