Friday, March 14, 2025
Breaking News

ਹਥਿਆਰਬੰਦ ਸੈਨਾ ਝੰਡਾ ਦਿਵਸ ਅਮਰ ਸ਼ਹੀਦਾਂ ਦੀ ਯਾਦ ਤਾਜ਼ਾ ਕਰਦਾ ਹੈ – ਕਮਾਂਡਰ ਵਿਰਕ

ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ) – ਹਥਿਆਰਬੰਦ ਸੈਨਾ ਝੰਡਾ ਦਿਵਸ ‘ਤੇ ਕਮਾਂਡਰ ਬਲਜਿੰਦਰ ਸਿੰਘ ਵਿਰਕ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਨੇ ਦੱਸਿਆ ਹੈ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ।ਸੈਨਾ ਝੰਡਾ ਦਿਵਸ ਦੇਸ਼ ਦੇ ਉਹਨਾਂ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿੱਚ ਤਾਜ਼ਾ ਕਰਦਾ ਹੈ, ਜਿਨ੍ਹਾਂ ਨੇ ਆਪਣਾ ਅੱਜ ਸਾਡੇ ਕੱਲ ਵਾਸਤੇ ਕੁਰਬਾਨ ਕਰ ਦਿੱਤਾ।ਇਸ ਦਿਨ ਸੁਰੱਖਿਆ ਸੈਨਾਵਾਂ ਵਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ।ਜਿਸ ਨਾਲ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਵਲੋਂ ਸੈਨਿਕਾਂ ਦੇ ਪਰਿਵਾਰਾਂ ਨੂੰ ਸਹਾਰਾ ਮਿਲਦਾ ਹੈ ਅਤੇ ਸੇਵਾ ਕਰ ਰਹੇ ਸੈਨਿਕਾਂ ਦੇ ਹੌਂਸਲੇ ਬੁਲੰਦ ਹੁੰਦੇ ਹਨ।ਉਨਾਂ ਕਿਹਾ ਕਿ ਵਿਸ਼ਵ ਯੁੱਧਾਂ 1947, 1962, 1965, 1971 ਅਤੇ 1999 (ਕਾਰਗਿਲ ਯੁੱਧ) ਵਿੱਚ ਸੈਨਿਕਾਂ ਨੇ ਕਈ ਸ਼ਹਾਦਤਾਂ ਪਾਈਆਂ ਹਨ, ਜਿਨ੍ਹਾਂ ਵਿੱਚ ਪੰਜਾਬੀ ਸੈਨਿਕਾਂ ਦੀਆਂ ਕੁਰਬਾਨੀਆਂ ਜਿਕਰਯੋਗ ਹਨ।ਦੇਸ਼ ਲਈ ਸ਼ਹੀਦ ਅਤੇ ਨਕਾਰਾ ਹੋਏ ਸੈਨਿਕਾਂ ਨੇ ਦੇਸ਼ ਲਈ ਲੜਾਈਆਂ ਤਾਂ ਲੜੀਆਂ ਸਨ।ਪਰ ਉਹਨਾਂ ਵਿਚੋਂ ਬਹੁਤ ਸਾਰੇ ਸਾਬਕਾ ਸੈਨਿਕਾਂ ਨੂੰ ਪੈਨਸ਼ਨ ਦਿੱਤੇ ਬਿਨਾਂ ਹੀ ਸੇਵਾ ਮੁਕਤ ਕਰ ਦਿੱਤਾ ਗਿਆ।ਅਜਿਹੇ ਸੈਨਿਕਾਂ ਦੇ ਪਰਿਵਾਰਾਂ ਦੀ ਦੇਖ-ਭਾਲ ਕਰਨਾ ਸਰਕਾਰ ਅਤੇ ਸਮਾਜ ਦੀ ਮੁੱਢਲੀ ਜਿੰਮੇਵਾਰੀ ਬਣ ਜਾਂਦੀ ਹੈ।ਇਸ ਲਈ ਇਸ ਦਿਨ ਦੇਸ਼ ਦਾ ਹਰ ਨਾਗਰਿਕ ਵਿਦਿਆਰਥੀਆਂ ਤੋਂ ਲੈ ਕੇ ਵੱਡੇ ਤੋਂ ਵੱਡੇ ਉਦਯੋਗਪਤੀ ਤੱਕ ਸਭ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾ ਕੇ ਦਿਲ ਖੋਲ੍ਹ ਕੇ ਦਾਨ ਕਰਦੇ ਹਨ।ਦਾਨ ਵਜੋਂ ਇਕੱਠਾ ਕੀਤਾ ਹੋਇਆ ਪੈਸਾ ਰਾਜ ਸਰਕਾਰ ਦੇ ਆਰਮਡ ਫੋਰਸਿਜ਼ ਫਲੈਗ ਡੇਅ ਫੰਡ ਵਿੱਚ ਜਮ੍ਹਾ ਕੀਤਾ ਜਾਂਦਾ ਹੈ।ਇਸ ਦੇ ਨਾਲ ਇਹ ਵੀ ਦੱਸਿਆ ਜਾਂਦਾ ਹੈ ਕੇ 5000/- ਰੁਪਏ ਜਾਂ ਇਸ ਤੋਂ ਵੱਧ ਦਿੱਤਾ ਗਿਆ ਦਾਨ ਆਮਦਨ ਕਰ ਦੇ ਸੈਕਸ਼ਨ 80 ਅਧੀਨ ਕਰ ਮੁਕਤ ਹੈ।

Check Also

ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …