ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ ਸੱਗੂ) – ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ ਦੇ ਮਾਤਾ ਬੀਬੀ ਗੁਰਨਾਮ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਸੁਖਵਰਸ਼ ਸਿੰਘ ਪੰਨੂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।ਮਾਤਾ ਗੁਰਨਾਮ ਕੌਰ ਦਾ ਅੰਤਮ ਸੰਸਕਾਰ ਪਿੰਡ ਚੌਧਰੀਵਾਲਾ ਨੌਸ਼ਿਹਰਾ ਪੰਨੂਆ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ, ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਮ੍ਰਿਤਕ ਦੇਹ ’ਤੇ ਦੋਸ਼ਾਲਾ ਭੇਟ ਕਰਕੇ ਸਤਿਕਾਰ ਦਿੱਤਾ।ਅੰਤਿਮ ਸਸਕਾਰ ‘ਚ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਇੰਚਾਰਜ ਵਰਿੰਦਰ ਸਿੰਘ ਠਰੂ, ਹੈਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ, ਸਿੱਖ ਮਿਸ਼ਨ ਜੰਮੂ ਦੇ ਇੰਚਾਰਜ਼ ਭਾਈ ਹਰਪਿੰਦਰ ਸਿੰਘ ਨੇ ਵੀ ਪਰਿਵਾਰ ਨਾਲ ਅਫ਼ਸੋਸ ਦਾ ਪ੍ਰਗਟਾਵਾ ਕੀਤਾ।
Check Also
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …