ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਗੁਰੂ ਨਗਰੀ ਦੀਆਂ ਸੜਕਾਂ ‘ਤੇ ਲੱਗਦੇ ਜ਼ਾਮ ਖਤਮ ਕਰਨ ਲਈ ਕਮਿਸ਼ਨਰ ਪੁਲਿਸ ਜਸਕਰਨ ਸਿੰਘ ਦੀਆਂ ਹਦਾਇਤਾਂ ‘ਤੇ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ।ਏ.ਡੀ.ਸੀ.ਪੀ ਟ੍ਰੈਫਿਕ ਸ੍ਰੀਮਤੀ ਅਮਨਦੀਪ ਕੌਰ ਦੀ ਅਗਵਾਈ ਹੇਠ ਅੱਜ ਟੀਮ ਨੇ ਰੇਲਵੇ ਸਟੇਸ਼ਨ ਦੇ ਸਾਹਮਣੇ ਪੈਂਦੀ ਭੀੜ ਭੜੱਕੇ ਵਾਲੀ ਰੇਲਵੇ ਲਿੰਕ ਰੋਡ ਸੜਕ ‘ਤੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂਆਤ ਕੀਤੀ।ਪੁਲਿਸ ਟੀਮ ਨੇ ਰੇਲਵੇ ਸਟਸ਼ਨ ਤੋਂ ਲੈ ਕੇ ਨਹਿਰੀ ਵਿਭਾਗ ਦੇ ਦਫਤਰ ਤੱਕ ਸੜਕ ‘ਤੇ ਕੀਤੇ ਨਾਜਾਇਜ਼ ਅਤੇ ਗਲਤ ਸਥਾਨ ‘ਤੇ ਖੜੇ ਕੀਤੇ ਵਾਹਨਾਂ ਨੂੰ ਵੀ ਉਥੋਂ ਹਟਵਾਇਆ।
ਟਰੈਫਿਕ ਇੰਚਾਰਜ਼ ਅਨੂਪ ਸੈਣੀ ਨੇ ਦੱਸਿਆ ਕਿ ਅੱਜ ਦੀ ਇਸ ਕਾਰਵਾਈ ਵਿੱਚ ਸ਼ਹਿਰ ਦੇ ਚਾਰ ਜ਼ੋਨਾਂ ਤੋਂ ਟਰੈਫਿਕ ਇੰਚਾਰਜ਼ ਸ਼ਾਮਿਲ ਹੋਏ।ਉਨ੍ਹਾਂ ਕਿਹਾ ਕਿ ਪੁਲਿਸ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।ਜੇਕਰ ਕਿਸੇ ਨੇ ਦੁਬਾਰਾ ਨਾਜਾਇਜ਼ ਕਬਜ਼ੇ ਜਾਂ ਗਲਤ ਪਾਰਕਿੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਾਨੂੰਨੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨ੍ਹਾਂ ਦੁਕਾਨਦਾਰਾਂ ਅਤੇ ਗੱਡੀਆਂ ਪਾਰਕ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਟਰਫਿਕ ਵਿਵਸਥਾ ਵਿੱਚ ਸੁਧਾਰ ਕਰਨ ਲਈ ਪੁਲਿਸ ਦਾ ਸਾਥ ਦੇਣ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …