Saturday, July 27, 2024

ਕਿਸਾਨ ਕਣਕ ਦੀ ਫ਼ਸਲ ‘ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ- ਡਾ. ਗਿੱਲ

ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਕੈਬਨਿਟ ਖੇਤੀਬਾੜੀ, ਪੰਚਾਇਤਾਂ, ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ‘ਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਦਿਆਂ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ ਨੇ ਦੌਰਾ ਕੀਤਾ।ਉਹਨਾਂ ਨਾਲ ਡਾ. ਭੁਪਿੰਦਰ ਸਿੰਘ, ਵਿਸਥਾਰ ਅਫਸਰ ਪ੍ਰਭਦੀਪ ਗਿੱਲ ਚੇਤਨਪੁਰਾ, ਡਾ. ਅਜਮੇਰ ਸਿੰਘ, ਜਸਦੀਪ ਸਿੰਘ ਅਜਨਾਲਾ, ਸੁਖਮੀਤ ਸਿੰਘ ਆਦਿ ਸਟਾਫ਼ ਤੇ ਕਿਸਾਨ ਸਨ।
ਜ਼ਿਲ੍ਹਾ ਮੁੱਖ ਅਫਸਰ ਡਾ. ਜਤਿੰਦਰ ਸਿੰਘ ਗਿੱਲ ਨੇ ਬਲਾਕਾਂ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਦਿਆਂ ਦੱਸਿਆ ਕਿਸਾਨ ਹਰਬੀਰ ਸਿੰਘ ਦੇ ਖੇਤ ਵਿੱਚ ਵੇਖਿਆ ਗਿਆ ਹੈ ਕਿ ਕਣਕ ਦੀ ਫ਼ਸਲ ਤੇ ਗੁਲਾਬੀ ਸੁੰਡੀ ਦਾ ਹਮਲਾ ਹੋਇਆ ਹੈ।ਡਾ. ਗਿੱਲ ਨੇ ਕਿਸਾਨਾਂ ਨੂੰ ਕਿਹਾ ਕਿ ਕਣਕ ਦੀ ਫ਼ਸਲ ਦਾ ਦੌਰਾ ਕਰਨ ਅਤੇ ਜੇਕਰ ਕੋਈ ਇਹੋ ਜਿਹੀ ਸਥਿਤੀ ਸਾਹਮਣੇ ਆਓਂਦੀ ਤਾਂ ਤੁਰੰਤ ਬਲਾਕ ਖੇਤੀਬਾੜੀ ਦਫਤਰਾਂ ਨਾਲ ਸੰਪਰਕ ਕਰਨ ਤਾਂ ਕਿ ਜਲਦੀ ਇਸ ਗੁਲਾਬੀ ਸੁੰਡੀ ਦੇ ਹਮਲੇ ਤੇ ਕਾਬੂ ਪਾਇਆ ਜਾ ਸਕੇ।ਉਹਨਾਂ ਕਿਹਾ ਕਿ ਇਸ ਦੀ ਰੋਕਥਾਮ ਲਈ 50 ਮਿਲੀਲੀਟਰ ਪ੍ਰਤੀ ਏਕੜ ਕੋਰਾਜਨ 18.5ਐਸ ਸੀ (ਕਲੋਰ ਐਟਰਾਨਿਲੀਪਰੋਲ) ਪ੍ਰਤੀ ਏਕੜ ਸਪਰੇਅ ਕਰਨੀ ਚਾਹੀਦੀ ਹੈ ਜਾਂ 7 ਕਿਲੋ ਫਿਪਰੋਨਿਲ ਜਾਂ ਇਕ ਲੀਟਰ ਕਲੋਰੋਪੈਰੀਫਾਸ 20 ਈ ਸੀ ਨੂੰ 20 ਕਿਲੋ ਸਿੱਲੀ ਮਿੱਟੀ ਨਾਲ ਰਲਾ ਕੇ ਪਹਿਲਾ ਪਾਣੀ ਲਗਾਓਣ ਤੋਂ ਪਹਿਲਾਂ ਛੱਟਾ ਦੇਣਾ ਚਾਹੀਦਾ ਹੈ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …