Tuesday, February 27, 2024

ਮੈਡੀਕਲ ਕਾਲਜ਼ ਅਤੇ ਹਸਪਤਾਲ ਦੀ ਉਸਾਰੀ ਸਬੰਧੀ ਭਾਈ ਲੌਂਗੋਵਾਲ ਦੀ ਕੋਠੀ ਅੱਗੇ ਧਰਨਾ ਲਗਾਤਾਰ ਜਾਰੀ

ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਸ੍ਰੀ ਮਸਤੂਆਣਾ ਸਾਹਿਬ ਵਿਖੇ ਬਣਾਏ ਜਾਣ ਵਾਲੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਮਸਤੂਆਣਾ ਸਾਹਿਬ (ਹਸਪਤਾਲ ਅਤੇ ਮੈਡੀਕਲ ਕਾਲਜ) ਦੀ ਉਸਾਰੀ ਦੀ ਮੰਗ ਨੂੰ ਲੈ ਕੇ ਨੇੜਲੇ ਪਿੰਡਾਂ ਦੇ ਲੋਕਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਰਿਹਾਇਸ਼ ਅੱਗੇ ਸ਼ੂਰੂ ਕੀਤਾ ਸੰਘਰਸ਼ ਅੱਜ ਵੀ ਜਾਰੀ ਰਿਹਾ।ਗੁਰਦੁਆਰਾ ਅਗੀਠਾ ਸਾਹਿਬ ਮਸਤੂਆਣਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਅਤੇ ਮੀਤ ਪ੍ਰਧਾਨ ਬਾਬਾ ਸੁਖਵਿੰਦਰ ਸਿੰਘ ਸੋਨੀ ਦੀ ਅਗਵਾਈ ਹੇਠ ਇਲਾਕਾ ਨਿਵਾਸੀਆ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਹੋਰਨਾਂ ਹਮਖਿਆਲੀ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਪ੍ਰਦਰਸ਼ਨ ਤੋਂ ਪਹਿਲਾਂ ਲੌਂਗੋਵਾਲ ਦੇ ਮੁੱਖ ਬੱਸ ਸਟੈਂਡ ਤੋਂ ਭਾਈ ਲੌਂਗੋਵਾਲ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢਿਆ ਗਿਆ।ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਦੇ ਖਿਲਾਫ ਡਟਵੀਂ ਨਾਅਰੇਬਾਜ਼ੀ ਕੀਤੀ।ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆ ਬਲਦੇਵ ਸਿੰਘ ਬੰਗੂਆਣਾ, ਭਰਪੂਰ ਸਿੰਘ ਦੁੱਗਾਂ, ਬੂਟਾ ਸਿੰਘ ਬਹਾਦਰਪੁਰ, ਮਾਸਟਰ ਜਸਵੰਤ ਸਿੰਘ, ਸਾਬਕਾ ਕੌਂਸਲਰ ਕਰਨੈਲ ਸਿੰਘ ਜੱਸੇਕਾ, ਜਰਨੈਲ ਸਿੰਘ ਚੰਗਾਲ, ਕਿਹੜੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੁਖਦੇਵ ਸਿੰਘ ਉਭਾਵਾਲ, ਦਰਸ਼ਨ ਸਿੰਘ ਕੰਨਰਾਂ, ਬਲਵੀਰ ਸਿੰਘ ਕੰਨਰਾਂ, ਰਾਜਿੰਦਰ ਸਿੰਘ ਲਿੱਦੜਾਂ, ਮਨਜਿੰਦਰ ਸਿੰਘ ਲਿੱਦੜਾਂ, ਅਜੈਬ ਸਿੰਘ ਬਹਾਦਰਪੁਰ ਨੇ ਕਿਹਾ ਕਿ ਅੱਜ ਅਸੀਂ ਆਪਣੇ ਸੰਘਰਸ਼ ਦੇ ਤਹਿਤ ਜੋ ਰੋਸ ਮਾਰਚ ਕੀਤਾ ਹੈ।ਉਸ ਮੌਕੇ ਹਾਜ਼ਰ ਸੰਗਤਾਂ ਦੇ ਉਤਸ਼ਾਹ ਨੂੰ ਵੇਖਦਿਆਂ ਇਹ ਗੱਲ ਯਕੀਨੀ ਬਣ ਗਈ ਹੈ ਕਿ ਜਦੋਂ ਤੱਕ ਸਾਡੀ ਮੰਗ ਦੀ ਪੂਰਤੀ ਨਹੀਂ ਹੁੰਦੀ, ਉਦੋਂ ਤੱਕ ਇਥੇ ਪਹੁੰਚ ਰਹੀ ਇਲਾਕੇ ਸੰਗਤ ਵਿਚਲਾ ਉਤਸ਼ਾਹ ਦਿਨੋ ਦਿਨ ਵਧਦਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਰੋਸ ਧਰਨੇ ਨੂੰ ਸਮਰਥਨ ਦੇਣ ਵਾਲੀਆ ਸਮੁੱਚੀਆਂ ਜਥੇਬੰਦੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਚੱਲ ਰਿਹਾ ਹੈ।ਜਲਦ ਹੀ ਵੱਡੇ ਸੰਘਰਸ਼ ਦੀ ਮਿਤੀ ਦਾ ਐਲਾਨ ਕਰ ਦਿੱਤਾ ਜਾਵੇਗਾ।
ਇਸ ਮੌਕੇ ਡਾ. ਗੁਰਮੇਲ ਸਿੰਘ ਬਹਾਦਰਪੁਰ, ਬੰਤ ਸਿੰਘ ਫੌਜੀ, ਬਘੇਲ ਸਿੰਘ ਦੁੱਗਾਂ, ਬਿੱਕਰ ਸਿੰਘ ਬਹਾਦਰਪੁਰ, ਗੁਰਧਿਆਨ ਸਿੰਘ ਅਤੇ ਜਸਵੰਤ ਸਿੰਘ ਦੁੱਗਾਂ ਨੇ ਵੀ ਆਪਣੀ ਹਾਜ਼ਰੀ ਲਗਵਾਈ।

Check Also

42ਵੀਂ ਮਹੀਨਾਵਾਰ ਮੁਫ਼ਤ ਯਾਤਰਾ ਬੱਸ ਨੂੰ ਛੋਟੀ ਬੱਚੀ ਨੇ ਦਿਖਾਈ ਹਰੀ ਝੰਡੀ

ਅੰਮ੍ਰਿਤਸਰ, 26 ਫਰਵਰੀ (ਜਗਦੀਪ ਸਿੰਘ) – ਜੇ.ਐਮ.ਡੀ.ਸੀ ਫਾਊਂਡੇਸ਼ਨ ਵਲੋਂ ਸ਼੍ਰੀ ਵੈਸ਼ਨੋ ਦੇਵੀ ਲਈ ਸ਼ੁਰੂ ਕੀਤੀ …