Friday, July 24, 2026

ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਸਮਰਾਲਾ ਵਿਖੇ ਕੀਤੀ ਗਈ ਰੋੋਸ ਰੈਲੀ

21 ਦਸੰਬਰ ਦੇ ਸੂਬਾ ਪੱਧਰੀ ਧਰਨੇ ‘ਚ ਸਮਰਾਲਾ ਪਾਵਰਕਾਮ ਦੇ ਪੈਨਸ਼ਨਰ ਲੈਣਗੇ ਹਿੱਸਾ – ਸਿਕੰਦਰ ਸਿੰਘ ਪ੍ਰਧਾਨ

ਸਮਰਾਲਾ, 10 ਦਸੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਸਟੇਟ ਬਾਡੀ ਵਲੋਂ ਅਰੰਭੇ ਹੋਏ ਸੰਘਰਸ਼ ਦੇ ਸਬੰਧ ਵਿੱਚ ਅੱਜ ਸਮਰਾਲਾ ਵਿਖੇ ਵਿਸ਼ਾਲ ਰੈਲੀ ਸਿਕੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿੱਚ ਸਭ ਤੋਂ ਪਹਿਲਾਂ ਵਿਛੜ ਗਏ ਸਾਥੀ ਇੰਜ: ਨੇਕ ਚੰਦ ਜੇ.ਈ ਸਮਰਾਲਾ, ਦਰਸ਼ਨ ਸਿੰਘ ਲਾਈਨਮੈਨ ਮੁਸ਼ਕਾਬਾਦ, ਗੁਰਮੇਲ ਕੌਰ ਵਿਧਵਾ ਭਗਤ ਰਾਮ ਉਟਾਲਾਂ ਦੀ ਬੇਵਕਤੀ ਮੌਤ ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਰੈਲੀ ਦੌਰਾਨ ਪ੍ਰਧਾਨ ਸਿਕੰਦਰ ਸਿੰਘ ਨੇ ਪੈਨਸ਼ਨਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਿਛਲੇ ਸਮੇਂ ਮੈਨੇਜਮੈਂਟ ਵਲੋਂ ਮੀਟਿੰਗ ਦੌਰਾਨ ਮੰਨੀਆਂ ਗਈਆਂ ਮੰਗਾਂ ਜਿਵੇ 31-12-2015 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਾਂ ਨੂੰ 2.59 ਨਾਲ ਪੇਅ ਸਕੇਲ ਸੋਧਣੇ, 23 ਸਾਲਾ ਬਿਨਾਂ ਸ਼ਰਤ ਦੇਣਾ, ਮੈਡੀਕਲ ਭੱਤਾ 2500 ਰੁਪਏ ਕਰਨਾ, ਕੈਸ਼ਲੈਸ ਸਕੀਮ ਲਾਗੂ ਕਰਨਾ, ਪੈਨਸ਼ਨਰਾਂ ਨੂੰ ਬਿਜਲੀ ਵਰਤੋਂ ਵਿੱਚ ਰਿਆਇਤ ਦੇਣਾ ਆਦਿ ਮੰਗਾਂ ਮੰਨੀਆਂ ਗਈਆਂ ਸਨ, ਜੋ ਕਿ ਅਜੇ ਤੱਕ ਲਾਗੂ ਨਹੀਂ ਕੀਤੀਆਂ ਗਈ ਅਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ 21 ਦਸੰਬਰ ਨੂੰ ਹੈਡ ਆਫਿਸ ਪਟਿਆਲਾ ਰਾਜ ਪੱਧਰੀ ਧਰਨੇ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ।ਜਿਸ ਸਬੰਧੀ ਦੋ ਬੱਸਾਂ ਇੱਕ ਬੱਸ ਕੋਹਾੜੇ ਤੋਂ ਅਤੇ ਇੱਕ ਬੱਸ ਮਾਛੀਵਾੜਾ ਸਾਹਿਬ ਤੋਂ ਸਵੇਰੇ 8:30 ਵਜੇ ਚੱਲੇਗੀ।ਵਰਕਿੰਗ ਕਮੇਟੀ ਮੈਂਬਰਾਂ ਦੇ ਪੈਨਸ਼ਨਰਾਂ ਨੂੰ ਧਰਨੇ ਵਿੱਚ ਪਹੁੰਚਣ ਲਈ ਸੁਚੇਤ ਕਰਨ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਧਰਨੇ ਵਿੱਚ ਉਪਰੋਕਤ ਤੋਂ ਇਲਾਵਾ ਇੰਜ : ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਇੰਜ: ਜੁਗਲ ਕਿਸ਼ੋਰ ਸਾਹਨੀ, ਇੰਜ: ਦਰਸ਼ਨ ਸਿੰਘ ਖਜਾਨਚੀ, ਰਜਿੰਦਰ ਪਾਲ ਵਡੇਰਾ ਡਿਪਟੀ ਸੀ.ਏ.ਓ, ਜਸਵੰਤ ਸਿੰਘ ਢੰਡਾ, ਦਰਸ਼ਨ ਸਿੰਘ ਕੋਟਾਲਾ, ਹਰਪਾਲ ਸਿੰਘ ਸਿਹਾਲਾ, ਅਮਰੀਕ ਸਿੰਘ ਮੁਸ਼ਕਾਬਾਦ, ਪ੍ਰੇਮ ਕੁਮਾਰ ਸਮਰਾਲਾ, ਪ੍ਰੇਮ ਚੰਦ ਭਲਾ ਲੋਕ, ਰਾਮ ਸਰੂਪ ਸੁਭਰਵਾਲ, ਕੁਲਵੰਤ ਸਿੰਘ ਜੱਗੀ ਪ੍ਰਧਾਨ ਗੁਰਦੁਆਰਾ, ਅਮਰਜੀਤ ਸਿੰਘ ਮਾਛੀਵਾੜਾ ਆਦਿ ਸ਼ਾਮਲ ਸਨ।
ਮੀਟਿੰਗ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਇੰਜ: ਜੁਗਲ ਕਿਸ਼ੋਰ ਸਾਹਨੀ ਦੁਆਰਾ ਬਾਖੂਬੀ ਨਿਭਾਈ ਗਈ। ਅਖੀਰ ਵਿੱਚ ਸਿਕੰਦਰ ਸਿੰਘ ਪ੍ਰਧਾਨ ਨੇ ਰੈਲੀ ਵਿੱਚ ਸ਼ਾਮਲ ਪੈਨਸ਼ਨਰਾਂ ਦਾ ਧੰਨਵਾਦ ਕੀਤਾ ਅਤੇ ਪੈਨਸ਼ਨਰਜ਼ ਨੂੰ ਵਿੱਢੇ ਗਏ ਸੰਘਰਸ਼ਾਂ ਅਤੇ 21 ਦਸੰਬਰ ਦੇ ਪਟਿਆਲਾ ਵਿਖੇ ਸੂਬਾ ਪੱਧਰੀ ਧਰਨੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …