Wednesday, October 28, 2026

ਪੰਜਾਬ ਸਰਕਾਰ ਦੇ ਰਵੱਈਏ ਵਿਰੁੱਧ ਲਾਮਬੰਦ ਹੋਈਆਂ ਪੰਜਾਬ ਭਰ ਦੀਆਂ ਪੰਚਾਇਤਾਂ

13 ਦਸੰਬਰ ਮੋਹਾਲੀ ਦੇ ਰੋਸ ਮੁਜ਼ਾਹਰੇ ਵਿੱਚ ਸਮਰਾਲਾ ਬਲਾਕ ਦੀਆਂ ਪੰਚਾਇਤਾਂ ਕਰਨਗੀਆਂ ਸ਼ਮੂਲੀਅਤ – ਜੋਗਾ ਬਲਾਲਾ

ਸਮਰਾਲਾ, 10 ਦਸੰਬਰ (ਇੰਦਰਜੀਤ ਸਿੰਘ ਕੰਗ) – ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿਛਲੇ ਸਮੇਂ ਦੌਰਾਨ ਕਰਵਾਏ ਗਏ ਵਿਕਾਸ ਕਾਰਜ਼ਾਂ ਤੇ ਪੜਤਾਲ ਕਰਾਉਣ ਤਹਿਤ ਜ਼ਲੀਲ ਕੀਤਾ ਜਾ ਰਿਹਾ ਹੈ।ਇਸ ਸਬੰਧੀ ਸਮਰਾਲਾ ਇਲਾਕੇ ਦੀਆਂ ਸਮੂਹ ਗਰਾਮ ਪੰਚਾਇਤਾਂ ਵਲੋਂ ਪੰਚਾਇਤ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਦਿਲਬਾਗ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਭਰਵੀਂ ਮੀਟਿੰਗ ਕੀਤੀ ਗਈ।ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹੋਏ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਚਾਇਤਾਂ ਦੁਆਰਾ ਕੀਤੇ ਵਿਕਾਸ ਕਾਰਜ਼ਾਂ ਦੀ ਮੁੜ ਪੜਤਾਲ ਕਰਾਉਣ ਤਹਿਤ ਸਰਪੰਚਾਂ ਨੂੰ ਜਲੀਲ ਅਤੇ ਪੇ੍ਰਸ਼ਾਨ ਕਰਨ ਪੇਅ ਮਨਸ਼ਾ ਤਹਿਤ ਸਰਪੰਚਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਜਦੋਂ ਕਿ ਪੰਚਾਇਤਾਂ ਲੋਕਤੰਤਰ ਦੀ ਮੁੱਢਲੀ ਇਕਾਈ ਮੰਨੀਆਂ ਜਾਂਦੀਆਂ ਹਨ। ਇਨ੍ਹਾਂ ਦੇ ਸਰਪੰਚ ਨੂੰ ਬਣਦਾ ਮਾਣ ਸਤਿਕਾਰ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਸਬੰਧੀ ਕੋਈ ਫੈਸਲਾ ਤਾਂ ਕੀ ਲੈਣਾ ਸੀ, ਉਲਟਾ ਉਨ੍ਹਾਂ ਨੂੰ ਮੌਜ਼ੂਦਾ ਸਰਕਾਰ ਜ਼ਲੀਲ ਕਰਨ ‘ਤੇ ਉਤਰ ਆਈ ਹੈ।ਜੇਕਰ ਆਉਂਦੇ ਦਿਨਾਂ ਅੰਦਰ ਮੁੱਖ ਮੰਤਰੀ ਪੰਜਾਬ ਨੇ ਪੰਚਾਇਤਾਂ ਦੁਆਰਾ ਕੀਤੇ ਵਿਕਾਸ ਕਾਰਜਾਂ ਦੀ ਮੁੜ ਪੜਤਾਲ ਸਬੰਧੀ ਫੈਸਲਾ ਵਾਪਸ ਨਾ ਲਿਆ ਤਾਂ ਪੰਜਾਬ ਦੀਆਂ ਸਮੁੱਚੀਆਂ ਪੰਚਾਇਤਾਂ ਤਿੱਖੇ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹੋਣਗੀਆਂ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਵਿਰੁੱਧ ਪੰਜਾਬ ਭਰ ਦੀਆਂ ਸਮੁੱਚੀਆਂ ਪੰਚਾਇਤਾਂ 13 ਦਸੰਬਰ ਨੂੰ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਮੋਹਾਲੀ ਦੇ ਦਫਤਰ ਅੱਗੇ ਰੋਸ ਪ੍ਰਗਟ ਕਰਨਗੀਆਂ।ਉਨ੍ਹਾਂ ਸਮਰਾਲਾ ਹਲਕੇ ਦੀਆਂ ਸਮੁੱਚੀਆਂ ਪੰਚਾਇਤਾਂ ਇਸ ਰੋਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਸਰਪੰਚ ਜਤਿੰਦਰ ਸਿੰਘ ਜੋਗਾ ਪ੍ਰਧਾਨ ਪੰਚਾਇਤ ਯੂਨੀਅਨ ਸਮਰਾਲਾ, ਪ੍ਰੇਮਵੀਰ ਸੱਦੀ ਸਰਪੰਚ ਉਟਾਲਾਂ, ਸਰਪੰਚ ਸੁਖਵੀਰ ਸਿੰਘ ਮਹਿਦੂਦਾਂ, ਬਲਵਿੰਦਰ ਸਿੰਘ ਬੰਬ ਮੈਂਬਰ ਪੰਚਾਇਤ ਸੰਮਤੀ ਆਦਿ ਤੋਂ ਇਲਾਵਾ ਬਲਾਕ ਸਮਰਾਲਾ ਦੇ ਸਮੂਹ ਸਰਪੰਚ, ਪੰਚ ਅਤੇ ਪਿੰਡਾਂ ਦੇ ਪਤਵੰਤੇ ਹਾਜ਼ਰ ਹੋਏ।

Check Also

ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …