ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ
ਸਵਿੰਦਰ ਸਿੰਘ ਕੱਥੂਨੰਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਸਥਾ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦਸਮ ਪਾਤਸ਼ਾਹ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਦੇ ਵੱਖ-ਵੱਖ ਸਕੂਲਾਂ ਵਿਚ ਪ੍ਰੋਗਰਾਮ ਉਲੀਕੇ ਗਏ।
ਮੁੱਖ ਦਫ਼ਤਰ ਵਿਚ ਹੋਈ ਮੀਟਿੰਗ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਨੇ ਕਿਹਾ ਕਿ ਦੀਵਾਨ ਵੱਲੋਂ ਸਿੱਖੀ ਪ੍ਰਚਾਰ ਅਤੇ ਪ੍ਰਸਾਰ ਨੂੰ ਪ੍ਰਚੱਡ ਕਰਨ, ਬੱਚਿਆਂ ਨੂੰ ਆਪਣੇ ਧਰਮ ਵਿਚ ਪਰਪੱਕ ਰਹਿਣ ਅਤੇ ਉਹਨਾਂ ਨੂੰ ਕੌਮ ਦੇ ਗੌਰਵਮਈ ਇਤਿਹਾਸ ਦੇ ਸੁਨਹਿਰੀ ਪੰਨਿਆਂ ਤੋਂ ਜਾਣੂ ਕਰਵਾਉਣ ਹਿੱਤ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ।ਮੀਟਿੰਗ ਵਿਚ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪੋ੍ਰ. ਹਰੀ ਸਿੰਘ ਨੇ ਕਿਹਾ ਕਿ ਛੋਟੀ ਉਮਰੇ ਚਾਰ ਸਾਹਿਬਜ਼ਾਦਿਆਂ ਵੱਲੋ ਜਬਰ-ਜ਼ੁਲਮ ਦਾ ਟਾਕਰਾ ਕਰਦਿਆਂ ਕੌਮ ਦੀ ਚੜ੍ਹਦੀ ਕਲਾ ਲਈ ਆਪਣਾ ਆਪ ਵਾਰ ਦੇਣਾ ਦੁਨੀਆਂ ਦੀਆਂ ਬੇਮਿਸਾਲ ਸ਼ਹਾਦਤਾਂ ਹਨ।ਬੱਚਿਆਂ ਨੂੰ ਇਸ ਅਦੁੱਤੀ ਕੁਰਬਾਨੀ ਤੋਂ ਜਾਣੂ ਕਰਵਾਉਣ ਹਿੱਤ ਵੱਖ-ਵੱਖ ਚੀਫ਼ ਖ਼ਾਲਸਾ ਦੀਵਾਨ ਸਕੂਲਾਂ ਵਿੱਚ ਉੱਘੇ ਵਿਦਵਾਨ ਸਥਾਨਕ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ ਸੰਤੋਖ ਸਿੰਘ ਸੇਠੀ, ਡਾ. ਸੂਬਾ ਸਿੰਘ, ਪ੍ਰੋ. ਵਰਿਆਮ ਸਿੰਘ, ਬੀਬੀ ਕਿਰਨਜੋਤ ਕੌਰ, ਭਾਈ ਅਜਾਇਬ ਸਿੰਘ ਅਭਿਆਸੀ, ਹਰਮਨਜੀਤ ਸਿੰਘ, ਗੁਰਬਖਸ਼ ਸਿੰਘ ਬੇਦੀ, ਗੁਰਭੇਜ ਸਿੰਘ, ਗੁਰਚਰਨ ਸਿੰਘ ਘਰਿੰਡਾ ਅਤੇ ਹੋਰਨਾਂ ਧਾਰਮਿਕ ਅਧਿਆਪਕਾਂ ਦੇ ਸਹਿਯੋਗ ਨਾਲ ਸੈਮੀਨਾਰ ਅਤੇ ਧਾਰਮਿਕ ਮੁਕਾਬਲੇ ਕਰਵਾਏ ਜਾ ਰਹੇ ਹਨ।
ਮੀਟਿੰਗ ਵਿਚ ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਮੁੱਖ ਦਫ਼ਤਰ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋ. ਹਰੀ ਸਿੰਘ, ਰਾਬਿੰਦਰਬੀਰ ਸਿੰਘ ਭੱਲਾ, ਡਾ. ਜਸਬੀਰ ਸਿੰਘ ਸਾਬਰ, ਧਾਰਮਿਕ ਅਧਿਆਪਕਾ ਮੈਡਮ ਸੁਖਜੀਤ ਕੌਰ ਆਦਿ ਮੌਜ਼ੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media