Tuesday, December 5, 2023

ਉਦਯੋਗਪਤੀ ਪੰਜਾਬ ਵਿੱਚ ਨਿਵੇਸ਼ ਕਰਨ, ਸਰਕਾਰ ਕਰੇਗੀ ਸਹਿਯੋਗ – ਅਨਮੋਲ ਗਗਨ ਮਾਨ

ਪਾਈਟੈਕਸ ਪਹੁੰਚੀ ਪੰਜਾਬ ਦੀ ਕੈਬਨਿਟ ਮੰਤਰੀ

ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੀ ਸੱਭਿਆਚਾਰਕ ਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਉਦਯਗਪਤੀਆਂ ਨੂੰ ਪੰਜਾਬ ਵਿਚ ਪੂੰਜੀ ਨਿਵੇਸ਼ ਅਤੇ ਆਪਣਾ ਦੇ ਯੋਗਦਾਨ ਦਾ ਵਿਸਥਾਰ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਵਲ ਸਿੰਗਲ ਵਿੰਡੋ ਸਿਸਟਮ ਨੂੰ ਮਜ਼ਬੂਤ ਕਰੇਗੀ ਬਲਕਿ ਉਦਯੋਗਪਤੀਆਂ ਨੂੰ ਵੀ ਕਈ ਪ੍ਰਕਾਰ ਦੀਆਂ ਸਹੂਲਤਾਂ ਦੇਵੇਗੀ।
ਅਨਮੋਲ ਗਗਨ ਮਾਨ ਪੀਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਆਯੋਜਿਤ 16ਵੇਂ ਪੰਜਾਬ ਟਰੇਡ ਐਕਸਪੋ ਪਾਈਟੈਕਸ ਦੌਰਾਨ ਇਨਵੈਸਟਮੈਂਟ ਅਪਰਚੁਨਿਟੀ ਆਫ ਪੰਜਾਬ ਵਿਸ਼ੇ ‘ਤੇ ਬੋਲ ਰਹੇ ਸਨ।ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਨਿਵੇਸ਼ ਦੇ ਅਨੁਕੂਲ ਮਾਹੌਲ ਹੈ।ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਹਰ ਸੰਭਵ ਮਦਦ ਦੇਣ ਲਈ ਵਚਨਬੱਧ ਹੈ।
ਮਾਨ ਨੇ ਕਿਹਾ ਕਿ ਉਦਯੋਗਪਤੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸਰਕਾਰ ਦਾ ਯਤਨ ਹੈ ਕਿ ਵੱਧ ਤੋਂ ਵੱਧ ਉਦਯੋਗ ਪੰਜਾਬ ਵਿੱਚ ਆਉਣ ਤਾਂ ਜੋ ਨਵੀਆਂ ਨੌਕਰੀਆਂ ਪੈਦਾ ਕੀਤੀਆਂ ਜਾ ਸਕਣ ਤੇ ਬੇਰੋਜ਼ਗਾਰੀ ਦਾ ਖਾਤਮਾ ਕੀਤਾ ਜਾ ਸਕੇ।ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਯਤਨ ਹੈ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਮਾਮਲੇ ਵਿੱਚ ਆਤਮ ਨਿਰਭਰ ਬਣਾਇਆ ਜਾਵੇ।
ਇਸ ਤੋਂ ਪਹਿਲਾਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਪ੍ਰਧਾਨ ਸਾਕੇਤ ਡਾਲਮੀਆ ਨੇ ਕਿਹਾ ਕਿ ਚੈਂਬਰ ਵਿਯੋਗ ਅਤੇ ਸਰਕਾਰ ਦੇ ਵਿਚਕਾਰ ਇੱਕ ਪੁੱਲ ਦੇ ਰੂਪ ਵਿੱਚ ਕੰਮ ਕਰ ਰਿਹਾ ਹੈ।ਪੰਜਾਬ ਵਿਚ ਉਦਯੋਗਿਕ ਵਿਕਾਸ ਦੀ ਬਹੁਤ ਸੰਭਾਵਨਾ ਹੈ।
ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਪ੍ਰਮੋਸ਼ਨ ਦੇ ਸੀ.ਸੀ.ਓ ਕੇ.ਕੇ ਯਾਦਵ ਨੇ ਕਿਹਾ ਕਿ ਪਿਛਲੇ ਅੱਠ ਮਹੀਨਿਆਂ ਦੌਰਾਨ ਪੰਜਾਬ ਵਿੱਚ 27 ਹਜ਼ਾਰ ਕਰੋੜ ਦਾ ਨਿਵੇਸ਼ ਹੋ ਚੁੱਕਿਆ ਹੈ ਅਤੇ ਪੰਜਾਬ ਸਰਕਾਰ ਵਲੋਂ ਪੂੰਜੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਮੁਹਾਲੀ ਵਿੱਚ 23 ਅਤੇ 24 ਫਰਵਰੀ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਯਾਦਵ ਨੇ ਅੰਮ੍ਰਿਤਸਰ ਦੇ ਉਦਮੀਆਂ ਨੂੰ ਸੱਦਾ ਦਿੱਤਾ ਕਿ ਉਹ ਉਦਯੋਗਾਂ ਦਾ ਵਿਸਥਾਰ ਕਰਦੇ ਹੋਏ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ।ਪੰਜਾਬ ਉਦਯੋਗ ਤੇ ਵਣਜ ਵਿਭਾਗ ਦੇ ਪ੍ਰਧਾਨ ਸਕੱਤਰ ਦਲੀਪ ਕੁਮਾਰ ਨੇ ਕਿਹਾ ਕਿ ਅੰਮ੍ਰਿਤਸਰ ਸੈਰ ਸਪਾਟੇ ਦੇ ਖੇਤਰ ਵਿੱਚ ਬਣ ਚੁੱਕਿਆ ਹੈ ਅਤੇ ਇਥੇ ਫੂਡ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕੀਤੇ ਜਾਣ ਦਾ ਕੰਮ ਚੱਲ ਰਿਹਾ ਹੈ ਅਤੇ ਨਵੀਂ ਉਦਯੋਗਿਕ ਨੀਤੀ ‘ਚ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਸਮਾਗਮ ਦੌਰਾਨ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦੇ ਚੇਅਰਮੈਨ ਆਰ.ਐਚ ਸਚਦੇਵਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਭਾਈ ਟੈਕਸ ਦੀ ਸ਼ੁਰੂਆਤ ਸਾਲ 2015 ਵਿੱਚ 100 ਕਾਰੋਬਾਰੀਆਂ ਨਾਲ ਹੋਈ ਸੀ।
ਇਸ ਮੌਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਸਮੇਤ ਕਈ ਹੋਰ ਮੌਜ਼ੂਦ ਸਨ।

Check Also

ਸਵੀਪ ਮੁਹਿੰਮ ਤਹਿਤ ਬੱਚਿਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ …