Saturday, December 21, 2024

ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪ੍ਰੋ. ਬਡੂੰਗਰ ਦੀ ਅੱਠਵੀਂ ਧਾਰਮਿਕ ਪੁਸਤਕ ‘ਸਚਹੁ ਓਰੈ ਸਭੁ ਕੋ’ ਰਲੀਜ਼

ਪੁਸਤਕ ਰਾਹੀਂ ਗੁਰਬਾਣੀ ਫਲਸਫੇ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ – ਗਿਆਨੀ ਹਰਪ੍ਰੀਤ ਸਿੰਘ

ਪਟਿਆਲਾ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੁਆਰਾ ਰਚਿਤ ਅੱਠਵੀਂ ਪੁਸਤਕ ‘ਸਚਹੁ ਓਰੈ ਸਭੁ ਕੋ’ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਲਵੰਡੀ ਸਾਬੋ ਵਿਖੇ ਰਲੀਜ਼ ਕੀਤੀ ਗਈ।ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਧਰਮ ਦੇ ਪ੍ਰਚਾਰ ਪਸਾਰ ਦੇ ਨਾਲ-ਨਾਲ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਦੁਆਰਾ ਰਚਿਤ ਪੁਸਤਕ ਜਿਥੇ ਸਾਰਿਆਂ ਦਾ ਮਾਰਗ ਦਰਸ਼ਨ ਕਰੇਗੀ, ਉਥੇ ਹੀ ਗੁਰਬਾਣੀ ਦੇ ਫਲਸਫੇ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਦਾ ਅਹਿਮ ਉਪਰਾਲਾ ਵੀ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਬਡੂੰਗਰ ਨੇ ਧਾਰਮਿਕ ਖੇਤਰ ਵਿੱਚ ਫਰਜ਼ਾਂ ਦੀ ਪਹਿਰੇਦਾਰੀ ਕਰਦਿਆਂ ਹਮੇਸ਼ਾਂ ਸਿੱਖੀ ਸਿਧਾਂਤ ਅਤੇ ਗੁਰਮਤਿ ਸੱਭਿਆਚਾਰ ਨੂੰ ਉਤਸ਼ਾਹਤ ਕੀਤਾ ਹੈ।ਸਾਬਕਾ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਸਦਕਾ ਇਸ ਅੱਠਵੀਂ ਪੁਸਤਕ ਦੀ ਰਚਨਾ ਹੋਈ ਹੈ।ਉਨ੍ਹਾਂ ਕਿਹਾ ਕਿ ਅਜੌਕੀ ਪੀੜ੍ਹੀ ਨੂੰ ਪੁਸਤਕ ਸੱਭਿਆਚਾਰ ਨਾਲ ਜੁੜ ਕੇ ਗਿਆਨ ਦਾ ਚਾਨਣ ਫੈਲਾਉਣ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ।
ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਿੱਖ ਸੈਕਲੋਪੀਡੀਆ ਵਿਭਾਗ ਦੇ ਮੁਖੀ ਪ੍ਰੋ. ਪਰਮਵੀਰ ਸਿੰਘ, ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦਮਦਮਾ ਸਾਹਿਬ ਪ੍ਰਿੰਸੀਪਲ ਡਾ. ਕਮਲਪ੍ਰੀਤ ਕੌਰ ਕੌਰ, ਡਾ. ਅਮਨ ਸਿੰਘ, ਡਾ. ਗੁਰਤੇਜ ਸਿੰਘ, ਡਾ. ਭੁਪਿੰਦਰਪਾਲ ਸਿੰਘ, ਬੀਬੀ ਕਮਲਜੀਤ ਕੌਰ ਅਤੇ ਮੈਨੇਜਰ ਰਣਜੀਤ ਸਿੰਘ ਆਦਿ ਸਖਸ਼ੀਅਤਾਂ ਹਾਜ਼ਰ ਸਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …