Saturday, October 26, 2024

ਗੁ. ਸ੍ਰੀ ਨਨਕਿਆਣਾ ਸਾਹਿਬ ਵਿਖੇ ਕਰਤਾਰਪੁਰ ਕੋਰੀਡੋਰ ਰਜਿਸਟਰੇਸ਼ਨ ਕੇਂਦਰ ਆਰੰਭ

ਭਾਰਤ ਸਰਕਾਰ ਕਰਤਾਰਪੁਰ ਲਾਂਘਾ ਫੀਸ ਮੁਕੰਮਲ ਤੌਰ ਤੇ ਬੰਦ ਕਰੇ- ਲੌਂਗੋਵਾਲ

ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨਾਂ ਲਈ ਕਰਤਾਰਪੁਰ ਕੋਰੀਡੋਰ ਆਰੰਭ ਕੀਤਾ ਗਿਆ ਸੀ।ਜਿਸ ਵਾਸਤੇ ਭਾਰਤ ਸਰਕਾਰ ਵੱਲੋਂ ਆਨਲਾਇਨ ਵੈਬਸਾਈਟ ਰਾਹੀਂ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਆਰੰਭ ਕੀਤੀ ਗਈ ਸੀ।ਪਰ ਸੰਗਤਾਂ ਨੂੰ ਵੱਲੋਂ ਰਜਿਸਟ੍ਰੇਸ਼ਨ ਕਰਵਾਉਣ ਅਤੇ ਆਉਣ-ਜਾਣ ਦੇ ਪ੍ਰਬੰਧਾਂ ਵਿੱਚ ਮੁਸ਼ਕਲਾਂ ਆ ਰਹੀਆਂ ਸਨ।ਜਿਸ ਦੇ ਮੱਦੇਨਜਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਵਾਸਤੇ ਰਜਿਸਟਰਸ਼ਨ ਕੇਂਦਰ ਖੋਲ੍ਹਿਆ ਗਿਆ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਐਗਜ਼ੈਕਟਿਵ ਮੈਂਬਰ ਜਥੇਦਾਰ ਮਲਕੀਤ ਸਿੰਘ ਚੰਗਾਲ, ਜਥੇਦਾਰ ਤੇਜਾ ਸਿੰਘ ਕਮਾਲਪੁਰ, ਜਥੇਦਾਰ ਹਰਦੇਵ ਸਿੰਘ ਰੋਗਲਾ ਅਤੇ ਦਰਸ਼ਨ ਸਿੰਘ ਢੀਂਡਸਾ ਮੈਨੇਜਰ ਗੁਰਦੁਆਰਾ ਸਾਹਿਬ ਅਤੇ ਸੰਗਤਾਂ ਕੇਂਦਰ ਖੁੱਲ੍ਹਣ ਦੀ ਅਰਦਾਸ ਵਿੱਚ ਸ਼ਾਮਲ ਹੋਈਆਂ।
ਭਾਈ ਅਮਰਜੀਤ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸਾਹਿਬ ਵਲੋਂ ਕੇਂਦਰ ਖੋਲ੍ਹਣ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ।ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਸ ਕੇਂਦਰ ਖੱਲ੍ਹਣ ਨਾਲ ਸੰਗਰੂਰ ਦੀਆਂ ਸੰਗਤਾਂ ਨੂੰ ਲਾਭ ਹੋਵੇਗਾ ਅਤੇ ਨਾਲ ਹੀ ਉਹਨਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਪਾਸਪੋਰਟ ਦੀ ਸ਼ਰਤ ਅਤੇ ਕੋਰੀਡੋਰ ਦੀ ਤਾਇਦ ਫੀਸ ਵੀਹ ਡਾਲਰ ਵੀ ਖਤਮ ਕੀਤੀ ਜਾਵੇ।ਜਥੇਦਾਰ ਮਲਕੀਤ ਸਿੰਘ ਚੰਗਾਲ ਨੇ ਦੱਸਿਆ ਕਿ ਇਸ ਕੇਂਦਰ ਨੂੰ ਖੋਲਣ ਵਿੱਚ ਕਲਵੰਤ ਸਿੰਘ ਕਲਕੱਤਾ ਜੋ ਕਿ ਪਹਿਲਾਂ ਵੀ ਸੰਗਰੂਰ ਵਿਖੇ ਧਾਰਮਿਕ ਕਾਰਜ਼ਾਂ ‘ਚ ਹਮੇਸ਼ਾਂ ਸੇਵਾਵਾਂ ਨਿਭਾਉਂਦੇ ਹਨ, ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।ਜਥੇਦਾਰ ਚੰਗਾਲ ਨੇ ਕਿਹਾ ਕਿ ਸੰਗਤਾਂ ਵਾਸਤੇ ਰਜਿਸਟ੍ਰੇਸ਼ਨ ਤੋਂ ਇਲਾਵਾ ਜਥੇ ਦੇ ਰੂਪ ਵਿਚ ਲੈ ਕੇ ਆਉਣ ਜਾਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਪਾਕਿਸਤਾਨ ਵਿਖੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਮੌਕੇ ਜਾਣ ਵਾਲੀਆਂ ਸੰਗਤਾਂ 31 ਦਸੰਬਰ ਤੱਕ ਆਪਣੇ ਪਾਸਪੋਰਟ ਅਤੇ ਜਰੂਰੀ ਦਸਤਾਵੇਜ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਜਮਾਂ ਕਰਵਾ ਸਕਦੇ ਹਨ।

Check Also

ਵਿਦਿਆਰਥੀਆਂ ਦਾ ਰਾਹ ਦਸੇਰਾ ਬਣੇਗਾ ਜਿਲ੍ਹਾ ਪ੍ਰਸ਼ਾਸ਼ਨ

ਡਿਪਟੀ ਕਮਿਸ਼ਨਰ ਵੱਲੋਂ ਆਈ ਅਸਪਾਇਰ ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – …