ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ) – ਮਨੁੱਖੀ ਅਧਿਕਾਰਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਰਹੀ ਤਾਮਿਲਨਾਡੂ ਦੀ ‘ਨਾਮ ਤਾਮਿਲਰ ਪਾਰਟੀ’ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਮੁਹਿੰਮ ਦਾ ਸਮਰਥਨ ਕੀਤਾ ਹੈ।ਅੱਜ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪਾਰਟੀ ਦੇ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੀ ਦਸਤਖ਼ਤੀ ਮੁਹਿੰਮ ਦਾ ਹਿੱਸਾ ਬਣਦਿਆਂ ਪ੍ਰੋਫਾਰਮੇ ਭਰ ਕੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ।ਪਾਰਟੀ ਦੇ ਆਗੂ ਅਤੇ ਯੂਨਾਈਟਿਡ ਨੇਸ਼ਨ ਸਪੀਕਰ ਜੀਵਾ ਡਾਵਨਿੰਗ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਉਨ੍ਹਾਂ ਦਾ ਸੰਵਿਧਾਨਕ ਹੱਕ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ‘ਨਾਮ ਤਾਮਿਲਰ ਪਾਰਟੀ’ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਕਰੇਗੀ।ਇਸ ਸਬੰਧ ਵਿੱਚ ਸੂਬੇ ਅੰਦਰ ਵੀ ਆਵਾਜ਼ ਉਠਾਈ ਜਾਵੇਗੀ ਅਤੇ ਯੂ.ਐਨ ਕੋਲ ਵੀ ਮਾਮਲਾ ਰੱਖਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ‘ਨਾਮ ਤਾਮਿਲਰ ਪਾਰਟੀ’ ਵੱਲੋਂ ਸਹਿਯੋਗ ਕਰਨਾ ਇਸ ਲਹਿਰ ਨੂੰ ਹੋਰ ਪ੍ਰਚੰਡ ਕਰੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਰੰਭ ਕੀਤੀ ਗਈ ਦਸਤਖ਼ਤੀ ਮੁਹਿੰਮ ਲਗਾਤਾਰ ਅੱਗੇ ਵਧ ਰਹੀ ਹੈ ਅਤੇ ਇਸ ਤਹਿਤ ਲੱਖਾਂ ਲੋਕਾਂ ਦੀ ਆਵਾਜ਼ ਸਰਕਾਰ ਦੇ ਬੰਦ ਕੰਨ ਖੋਲੇਗੀ।ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਤਾਮਿਲਨਾਡੂ ਦੇ ਆਗੂਆਂ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨ ਕੀਤਾ।
ਇਸ ਮੌਕੇ ਦਲ ਖਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ ਬਿੱਟੂ ਅਤੇ ਤਾਮਿਲਨਾਡੂ ਤੋਂ ਪੁੱਜੇ ਆਗੂਆਂ ਵਿੱਚ ਐਮ.ਯੂ ਕਾਲੰਦੀਅਮ, ਟੀ. ਪੱਕੀਆਰਾਜ, ਮੁਥੂ ਪਾਂਡੀ, ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਆਦਿ ਹਾਜ਼ਰ ਸਨ।
Check Also
ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ
ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …