ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੀਆਂ ਵਿਦਿਆਰਥਣਾਂ ਨੇ ‘ਮਾਂ-ਬੋਲੀ
ਪੰਜਾਬੀ’ ਨੂੰ ਸਮਰਪਿਤ ਵੱਖ-ਵੱਖ ਵਿਧਾਵਾਂ ਆਧਾਰਿਤ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਆਪਣੀ ਕਾਬਲੀਅਤ ਨੂੰ ਉਜ਼ਾਗਰ ਕੀਤਾ।ਸਕੂਲ ਦੀ ਵਿਦਿਆਰਥਣ ਜਸਮੀਤ ਕੌਰ ਨੇ ‘ਮਿਸ ਪੰਜਾਬਣ’ ਮੁਕਾਬਲੇ ’ਚ ਪਹਿਲਾ ਅਤੇ ਲੋਕ-ਗਾਇਕੀ ’ਚ ਗੁਰਲੀਨ ਅਰੋੜਾ ਨੇ ਦੂਸਰਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਪਿ੍ਰੰਸੀਪਲ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਮੂਹ ਵਿਦਿਆਰਥੀਆਂ ਨੂੰ ਮਾਂ ਬੋਲੀ ਪੰਜਾਬੀ ਲਈ ਸਮਰਪਿਤ ਹੋਣ ਅਤੇ ਇਸ ਦੇ ਵਿਕਾਸ ਲਈ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਪਬਲਿਕ ਸਕੂਲ ਵਿਖੇ ‘ਪੰਜਾਬੀ ਕਲਮਾਂ ਮੰਚ ਅੰਮਿ੍ਰਤਸਰ’ ਦੁਆਰਾ ਆਯੋਜਿਤ ਇਸ ਮੁਕਾਬਲੇ ’ਚ ਸਹੋਦਿਆ ਕੰਪਲੈਕਸ ਨਾਲ ਜੁੜੀਆਂ ਲਗਪਗ 20 ਸੰਸਥਾਵਾਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਗਲੋਬਲ ਯੁੱਗ ’ਚ ਵਿਚਰਦਿਆਂ ਨਿਰਸੰਦੇਹ ਸਾਨੂੰ ਬਹੁ-ਭਾਸ਼ਾਈ ਗਿਆਨ ਹੋਣਾ ਚਾਹੀਦਾ ਹੈ, ਪ੍ਰੰਤੂ ਆਪਣੀ ਮਾਂ-ਬੋਲੀ ਪੰਜਾਬੀ ਨੂੰ ਕਦੇ ਵੀ ਮਨੋਂ ਨਹੀਂ ਵਿਸਾਰਨਾ ਚਾਹੀਦਾ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media