Friday, April 10, 2026

ਵਿਧਾਇਕਾ ਭਰਾਜ ਵਲੋਂ ਸਿਵਲ ਹਸਪਤਾਲ ਵਿਖੇ ਡਿਜ਼ੀਟਲ ਐਕਸ-ਰੇਅ ਮਸ਼ੀਨ ਦਾ ਉਦਘਾਟਨ

ਸਿਹਤ ਸੁਵਿਧਾਵਾਂ ਪੱਖੋਂ ਸੰਗਰੂਰ ‘ਚ ਕੋਈ ਕਮੀ ਨਹੀਂ ਰਹਿਣ ਦਿਆਂਗੇ – ਭਰਾਜ

ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੇ ਨਿਵਾਸੀਆਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਉਦੇਸ਼਼ ਦੀ ਪੂਰਤੀ ਹਿੱਤ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਖੇ ਮਰੀਜ਼ਾਂ ਦੀ ਲੋੜ ਮੁਤਾਬਕ ਅਤਿ ਆਧੁਨਿਕ ਸਿਹਤ ਮਸ਼਼ੀਨਰੀ ਦੀ ਉਪਲੱਬਧਤਾ ਅਤੇ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਲੋੜਵੰਦਾਂ ਨੂੰ ਸਭ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।ਇਹ ਪ੍ਰਗਟਾਵਾ ਵਿਧਾਇਕਾ ਸੰਗਰੂਰ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਸਿਵਲ ਹਸਪਤਾਲ ਸੰਗਰੂਰ ਵਿਖੇ ਡਿਜ਼ੀਟਲ ਐਕਸ-ਰੇਅ ਮਸ਼ੀਨ ਦਾ ਉਦਘਾਟਨ ਕਰਨ ਮਗਰੋਂ ਕੀਤਾ।ਸ੍ਰੀਮਤੀ ਭਰਾਜ ਨੇ ਕਿਹਾ ਕਿ ਸਿਵਲ ਹਸਪਤਾਲ ਵਿਖੇ ਇਲਾਜ਼ ਲਈ ਦੂਰੋਂ ਨੇੜਿਓਂ ਆਉਣ ਵਾਲੇ ਮਰੀਜ਼ ਦੇ ਸਮੇਂ ਤੇ ਧਨ ਦੀ ਬੱਚਤ ਕਰਨ ਲਈ ਇਹ ਐਕਸ-ਰੇਅ ਮਸ਼ੀਨ ਲਾਹੇਵੰਦ ਸਾਬਤ ਹੋਵੇਗੀ, ਕਿਉਂਕਿ ਸਰਕਾਰੀ ਤੌਰ `ਤੇ ਐਕਸਰੇ ਲਈ ਬਹੁਤ ਹੀ ਵਾਜਬ ਦਰਾਂ ਰੱਖੀਆਂ ਜਾਂਦੀਆਂ ਹਨ।
ਵਿਧਾਇਕਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇੱਕ ਐਕਸਰੇ ਮਸ਼ੀਨ ਹਸਪਤਾਲ ‘ਚ ਉਪਲੱਬਧ ਹੈ, ਪਰ ਇਥੇ ਮਰੀਜ਼ਾਂ ਦੀ ਆਮਦ ਵਧੇਰੇ ਹੋਣ ਕਾਰਨ ਕਰੀਬ 12 ਲੱਖ ਰੁਪਏ ਦੀ ਲਾਗਤ ਵਾਲੀ ਇਹ ਡਿਜ਼ੀਟਲ ਐਕਸ-ਰੇਅ ਮਸ਼ੀਨ ਅੱਜ ਤੋਂ ਆਰੰਭ ਕਰਵਾ ਦਿੱਤੀ ਗਈ ਹੈ, ਜਿਸ ਰਾਹੀਂ ਇੱਕੋ ਸਮੇਂ ਦੋ ਮਰੀਜ਼ਾਂ ਦਾ ਐਕਸ-ਰੇਅ ਕੀਤਾ ਜਾ ਸਕੇਗਾ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਸਰਕਾਰੀ ਸਿਹਤ ਸੰਸਥਾਨਾਂ ‘ਚ ਇਲਾਜ਼ ਸੁਵਿਧਾਵਾਂ ਹਾਸਲ ਕਰਨ ਆਉਂਦੇ ਲੋਕਾਂ ਤੋਂ ਵੀ ਉਹ ਲਗਾਤਾਰ ਫੀਡਬੈਕ ਲੈਂਦੇ ਰਹਿੰਦੇ ਹਨ ਤਾਂ ਜੋ ਕਮੀ ਸਾਹਮਣੇ ਆਉਣ ‘ਤੇ ਲੋੜੀਂਦਾ ਸੁਧਾਰ ਕਰਵਾਇਆ ਜਾ ਸਕੇ।ਵਿਧਾਇਕਾ ਵਲੋਂ ਹਸਪਤਾਲ ਵਿਖੇ ਜੱਚਾ ਬੱਚਾ ਵਾਰਡ ਦਾ ਵੀ ਦੌਰਾ ਕੀਤਾ ਗਿਆ।
ਇਸ ਮੌਕੇ ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਕਿਰਪਾਲ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …