Sunday, December 22, 2024

ਆਕਸਫੋਰਡ ਸਕੂਲ ਚੀਮਾਂ ਦੀਆਂ ਖਿਡਾਰਨਾਂ ਦੀ ਨੈਸ਼ਨਲ ਗੇਮਾਂ ਲਈ ਚੋਣ

ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ ) -ਸੁਨਾਮ ਰੋਡ ` ਤੇ ਸਥਿਤ ਆਕਸਫ਼ੋਰਡ ਪਬਲਿਕ ਸਕੂਲ ਚੀਮਾਂ ਦੀਆਂ ਖਿਡਾਰਨਾਂ ਦੀ ਨੈਸ਼ਨਲ ਖੇਡਾਂ ਲਈ ਚੋਣ ਹੋਈ ਹੈ।ਸਕੂਲ ਪ੍ਰਿੰਸੀਪਲ ਮੈਡਮ ਮਨਿੰਦਰਜੀਤ ਕੌਰ ਧਾਲੀਵਾਲ ਨੇ ਦੱਸਆ ਕਿ ਗੁਰੂ ਨਾਨਕ ਕਾਨਵੈਂਟ ਸਕੂਲ (ਭਵਾਨੀਗੜ੍ਹ) ਵਿਖੇ ਚੈਸ ਮੁਕਾਬਲੇ ਕਰਵਾਏ ਗਏ।ਇਨਾਂ ਮੁਕਾਬਲਿਆਂ ਦੌਰਾਨ ਸਕੂਲ ਦੀ ਛੇੰਵੀ ਜਮਾਤ ਦੀ ਵਿਦਿਆਰਥਣ ਮਨਸਿਮਰਤ ਕੌਰ ਅਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਪਹਿਲਾਂ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ ਹੈ ਤੇ ਇਸ ਜਿੱਤ ਦਾ ਸਿਹਰਾ ਟੀਮ ਦੇ ਕੋਚ ਰਾਹੁਲ ਕੁਮਾਰ ਜਾਂਦਾ ਹੈ, ਜਿੰਨਾਂ ਦੀ ਮਿਹਨਤ ਸਦਕਾ ਇਨ੍ਹਾਂ ਵਿਦਿਆਰਥਣਾਂ ਦੀ ਚੋਣ ਨੈਸ਼ਨਲ ਖੇਡਾਂ ਲਈ ਹੋ ਸਕੀ ਹੈ।
ਇਸ ਮੌਕੇ ਸੰਸਥਾ ਦੇ ਚੇਅਰਮੈਨ ਚਮਕੌਰ ਸਿੰਘ, ਐਮ.ਡੀ ਗੁਰਧਿਆਨ ਸਿੰਘ ਅਤੇ ਤੇ ਸਮੂਹ ਮੈਨੇਜਮੈਂਟ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …