ਅੰਮ੍ਰਿਤਸਰ, 12 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ ਐਕਸੀਲੈਨਸ ਦਬੁੱਰਜੀ ਵਿਖੇ
ਸਕੂਲ ਦਾ ਸਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਸਕੂਲ ਮੈਂਬਰ ਇੰਚਾਰਜ਼ ਰਜਿੰਦਰ ਸਿੰਘ ਮਰਵਾਹਾ, ਸਰਜੋਤ ਸਿੰਘ ਸਾਹਨੀ ਅਤੇ ਹਰਜੀਤ ਸਿੰਘ ਸਚਦੇਵਾ ਦੀ ਅਗਵਾਈ ਹੇਠ ਚੱਲ ਰਹੇ ਪ੍ਰੋਗਰਾਮ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਵਿਸ਼ੇਸ਼ ਮਹਿਮਾਨਤ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਆਗਾਜ਼ ਸਕੂਲ ਸ਼ਬਦ ਨਾਲ ਕਰਨ ਉਪਰੰਤ ਰਜਿੰਦਰ ਸਿੰਘ ਮਰਵਾਹਾ ਨੇ ਆਏ ਮਹਿਮਾਨਾਂ ਦਾ ਸੁਆਗਤ ਕੀਤਾ। ਉਪਰੰਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਇਨਕਰੈਡੀਬਲ ਇੰਡੀਆ ਵਿਸ਼ੇ ਨੂੰ ਦਰਸਾਉਂਦਿਆਂ ਪੰਜਾਬੀ, ਗੁਜਰਾਤੀ, ਰਾਜਸਥਾਨੀ ਸਭਿਆਚਾਰ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ ਗਈ।ਵਿਸ਼ੇਸ਼ ਮਹਿਮਾਨਾਂ ਅਤੇ ਹੋਰਨਾਂ ਮੈਂਬਰ ਸਾਹਿਬਾਨ ਵੱਲੋਂ ਗੁਰਬਾਣੀ ਕੰਠ ਮੁਕਾਬਲੇ, ਗਤਕਾ ਮੁਕਾਬਲਾ ਅਤੇ ਅਕਾਦਮਿਕ ਸਾਲ 2021-22 ਦੇ ਅੱਵਲ ਆਏ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।ਅੰਤ ਪ੍ਰਿੰਸੀਪਲ ਜਸਵਿੰਦਰਪਾਲ ਕੌਰ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਜਗਜੀਤ ਸਿੰਘ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਰਮਣੀਕ ਸਿੰਘ, ਇੰਦਰਜੀਤ ਸਿੰਘ ਅੜੀ, ਕੁਲਵਿੰਦਰ ਸਿੰਘ ਮਰਵਾਹਾ, ਨਵਤੇਜ਼ ਸਿੰਘ ਨਾਰੰਗ, ਦਲੀਪ ਸਿੰਘ, ਭਰਪੂਰ ਸਿੰਘ, ਕੁਲਜੀਤ ਸਿੰਘ ਸਾਹਨੀ, ਅਮਰਦੀਪ ਸਿੰਘ, ਗਗਨਦੀਪ ਸਿੰਘ, ਜਤਿੰਦਰਬੀਰ ਸਿੰਘ, ਕੰਵਲਜੀਤ ਸਿੰਘ, ਸਤੀਸ਼ ਕੁਮਾਰ ਜਿੰਦਲ, ਬਲਬੀਰ ਸਿੰਘ, ਅਤੇ ਸੀ.ਕੇ.ਡੀ ਸਕੂਲਾਂ ਦੇ ਪ੍ਰਿੰਸੀਪਲ ਹਾਜ਼ਰ ਸਨ।
Check Also
ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ
ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …
Punjab Post Daily Online Newspaper & Print Media