ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ ਚੱਲ ਰਹੇ ਅਭਿਆਨ ਤਹਿਤ ਨਗਰ ਨਿਗਮ ਅਧਿਕਾਰੀਆਂ ਅਤੇ ਟ੍ਰੈਫਿਕਿ ਜ਼ੋਨ ਦੇ
ਇੰਚਾਰਜ਼ਾਂ ਨਾਲ ਪੁਤਲੀਘਰ ਚੌਕ, ਰੇਲਵੇ ਸਟੇਸ਼ਨ, ਦੋਆਬਾ ਚੌਕ, ਕ੍ਰਿਸਟਲ ਚੌਕ, ਗੁ. ਸ਼ਹੀਦਾਂ ਸਾਹਿਬ, ਚਾਟੀਵਿੰਡ ਚੌਕ, ਹਾਲ ਬਜਾਰ, ਮਾਤਾ ਲੌਗਾਂਵਾਲੀ ਚੌਕ, ਕੱਟੜਾ ਜੈਮਲ ਸਿੰਘ ਅਤੇ ਸਿਕੰਦਰੀ ਗੇਟ ਵਿਖੇ ਨਜਾਇਜ਼ ਕਬਜਿਆਂ ਨੂੰ ਹਟਾ ਕੇ ਟਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕੀਤਾ ਗਿਆ।ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦਾ ਸਮਾਨ ਬਾਹਰ ਸੜਕਾਂ/ਫੁੱਟਪਾਥਾਂ ‘ਤੇ ਨਾ ਲਗਾਉਣ ਤੇ ਵਹੀਕਲ ਇਕ ਲਾਈਨ ਵਿੱਚ ਪਾਰਕ ਕਰਨ। ਜੇਕਰ ਕਿਸੇ ਵਲੋਂ ਦੁਕਾਨਾਂ ਦਾ ਸਮਾਨ ਬਾਹਰ ਲਗਾਇਆ ਗਿਆ ਤਾਂ ਉਹਨਾ ਖਿਲਾਫ ਕਾਨੂੰਨ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਸੜਕਾਂ ਪਰ ਗਲਤ ਪਾਰਕਿੰਗ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣਗੇ।ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਟਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕਰਨ ਵਿੱਚ ਟਰੈਫਿਕ ਪੁਲਿਸ ਨੂੰ ਸਹਿਯੋਗ।
ਇਸ ਮੌਕੇ ਅਨੂਪ ਕੁਮਾਰ ਟ੍ਰੈਫਿਕ ਇੰਚਾਰਜ਼ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜ਼ੂਦ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media