Wednesday, September 30, 2026

ਆਸਟ੍ਰੀਆ ਦੇ ਮੁੱਖ ਸੇਵਾਦਾਰ ਹਰਮਨ ਸਿੰਘ ਖਾਲਸਾ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ ਸੱਗੂ) – ਸਿੱਖ ਧਰਮ ਰਜਿਸਟਰਡ ਕਮੇਟੀ ਆਸਟ੍ਰੀਆ ਦੇ ਮੁੱਖ ਸੇਵਾਦਾਰ ਹਰਮਨ ਸਿੰਘ ਖਾਲਸਾ ਅਤੇ ਹੋਰ ਨੁਮਾਇੰਦਿਆਂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਆਸਟ੍ਰੀਆ ਅੰਦਰ ਸਿੱਖਾਂ ਦੀ ਸਥਿਤੀ, ਸਿੱਖੀ ਪ੍ਰਚਾਰ ਅਤੇ ਦੇਸ਼ ਅੰਦਰ ਸਿੱਖ ਦੇ ਯੋਗਦਾਨ ਬਾਰੇ ਵਿਚਾਰ ਵਟਾਂਦਰਾ ਕੀਤਾ।ਉਨ੍ਹਾਂ ਕਿਹਾ ਕਿ ਪੂਰੇ ਯੂਰਪ ਅੰਦਰ ਸਿੱਖਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਗੁਰਦੁਆਰਾ ਸਾਹਿਬਾਨ ਸਥਾਪਿਤ ਕਰਕੇ ਸਿੱਖੀ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਕਈ ਸਭਾ-ਸੁਸਾਇਟੀਆਂ ਵੀ ਸਿੱਖੀ ਦੀ ਚੜ੍ਹਦੀ ਕਲਾ ਕਾਰਜਸ਼ੀਲ ਹਨ।ਐਡਵੋਕੇਟ ਧਾਮੀ ਨੇ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਵੱਖ-ਵੱਖ ਅੰਦਰ ਸਿੱਖਾਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਿੱਖੀ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਆਪਣੀ ਅੱਡਰੀ ਪਛਾਣ ਅਤੇ ਹੋਂਦ ਨੂੰ ਦਰਸਾਇਆ ਹੈ।ਉਨ੍ਹਾਂ ਆਸਟ੍ਰੀਆ ਅੰਦਰ ਸਿੱਖ ਧਰਮ ਰਜਿਸਟਰਡ ਕਮੇਟੀ ਵੱਲੋਂ ਕੀਤੇ ਜਾ ਰਹੇ ਸਿੱਖੀ ਪ੍ਰਚਾਰ ਦੇ ਕਾਰਜ਼ਾਂ ਦੀ ਪ੍ਰਸ਼ੰਸਾ ਕੀਤੀ।
ਇਸ ਮੌਕੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਭਾਈ ਰਾਮ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਭਾਈ ਰਾਮ ਸਿੰਘ ਆਸਟ੍ਰੀਆ, ਬੀਬੀ ਨਵਨੀਤ ਕੌਰ ਅਤੇ ਹਰਪ੍ਰੀਤ ਸਿੰਘ ਆਦਿ ਮੌਜ਼ੂਦ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …