Monday, December 23, 2024

ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਨਿੰਹਗ ਸਿੰਘ ਦਲਾਂ ਨਾਲ ਹੋਣਗੇ ਸਾਂਝੇ ਸਮਾਗਮ – ਧਾਮੀ

ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਅਕਾਲੀ ਬਾਬਾ ਫੂਲਾ ਸਿੰਘ ਦੀ ਮਾਰਚ 2023 ’ਚ ਆ ਰਹੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਨਿਹੰਗ ਸਿੰਘ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਸਮਾਗਮ ਕੀਤੇ ਜਾਣਗੇ।ਇਸ ਬਾਰੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਰਾਇ ਮਸ਼ਵਰੇ ਮਗਰੋਂ ਸਾਂਝੀ ਕਮੇਟੀ ਗਠਿਤ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਦਲਾਂ ਦੇ ਤਿੰਨ ਤਿੰਨ ਮੈਂਬਰ ਸ਼ਾਮਲ ਕੀਤੇ ਜਾਣਗੇ।ਐਡਵੋਕੇਟ ਧਾਮੀ ਨੇ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਵਾਸਤੇ ਸਮਾਗਮ ਉਲੀਕੇ ਜਾਣਗੇ।ਇਸ ਸਬੰਧ ਵਿਚ ਇਕ ਵਿਸ਼ੇਸ਼ ਵੈਨ ਤਿਆਰ ਕੀਤੀ ਗਈ ਹੈ, ਜਿਸ ਵਿਚ ਪ੍ਰਚਾਰਕ ਜਥੇ ਪਿੰਡ ਪਿੰਡ ਜਾਣਗੇ।ਖਾਸ ਕਰਕੇ ਸਰਹੱਦੀ ਇਲਾਕਿਆਂ ਵਿਚ ਜ਼ੋਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਧਾਰਮਿਕ ਦੀਵਾਨਾਂ ਦੇ ਨਾਲ-ਨਾਲ ਪ੍ਰਚਾਰਕ ਜਥੇ ਪਰਿਵਾਰਾਂ ਨਾਲ ਸਿੱਖ ਇਤਿਹਾਸ, ਸਿਧਾਂਤਾਂ ਅਤੇ ਰਹਿਤ ਮਰਯਾਦਾ ਬਾਰੇ ਵਿਚਾਰ ਵਟਾਂਦਰਾ ਕਰਨਗੇ, ਤਾਂ ਜੋ ਸੰਗਤਾਂ ਸਿੱਖੀ ਦੇ ਮੂਲ ਨੂੰ ਅਸਾਨੀ ਨਾਲ ਸਮਝ ਸਕਣ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਧਰਮ ਪ੍ਰਚਾਰ ਲਈ ਤਿਆਰ ਕੀਤੀ ਵੈਨ ਵੀ ਰਵਾਨਾ ਕੀਤੀ, ਜੋ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਨਿਗਰਾਨੀ ਹੇਠ ਧਰਮ ਪ੍ਰਚਾਰ ਕਾਰਜ ਲਈ ਵਰਤੀ ਜਾਵੇਗੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …