Sunday, December 22, 2024

ਪ੍ਰਾਇਮਰੀ ਸਕੂਲ ਮਾਨੂੰਨਗਰ ਨੇ ਰਾਜ ਪੱਧਰੀ ਖੇਡਾਂ ‘ਚ ਲਿਆ ਭਾਗ

ਸਮਰਾਲਾ, 13 ਦਸੰਬਰ (ਇੰਦਰਜੀਤ ਸਿੰੰਘ ਕੰਗ) – ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਸੰਪੰਨ ਹੋਈਆਂ ਸਟੇਟ ਪ੍ਰਾਇਮਰੀ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਾਨੂੰਨਗਰ ਦੇ ਵਿਦਿਆਰਥੀ ਸੱਜ਼ਾਦ ਨੇ ਲੁਧਿਆਣਾ ਜ਼ਿਲ੍ਹੇ ਵਲੋਂ ਯੋਗਾ ਆਰਟਿਸਟਿਕ ਈਵੈਂਟ ਵਿੱਚ ਭਾਗ ਲਿਆ ਅਤੇ ਵਿਭਾਗ ਵਲੋਂ ਸਰਟੀਫਿਕੇਟ ਪ੍ਰਾਪਤ ਕੀਤਾ।ਇਸ ਤੋਂ ਪਹਿਲਾਂ ਸਕੂਲ ਦੇ ਦੋ ਵਿਦਿਆਰਥੀਆਂ ਸੱਜ਼ਾਦ ਅਤੇ ਪ੍ਰੀਆ ਨੇ ਜ਼ਿਲ੍ਹਾ ਪੱਧਰ ‘ਤੇ ਯੋਗਾ ਵਿੱਚ ਸੋਨੇ ਅਤੇ ਕਾਂਸੀ ਦੇ ਮੈਡਲ ਪ੍ਰਾਪਤ ਕੀਤੇ।ਸਕੂਲ ਆਉਣ ‘ਤੇ ਇਹਨਾਂ ਵਿਦਿਆਰਥੀਆਂ ਦਾ ਇੱਕ ਸਾਦੇ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ।ਸਕੂਲ ਮੁੱਖ ਅਧਿਆਪਕ ਜੈਦੀਪ ਮੈਨਰੋ ਨੇ ਸਕੂਲ ਦੇ ਖਿਡਾਰੀਆਂ ਦੁਆਰਾ ਕੀਤੀਆਂ ਪ੍ਰਾਪਤੀਆਂ ਸਬੰਧੀ ਚਾਨਣਾ ਪਾਇਆ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟ ਕੀਤੀ।ਉਨ੍ਹਾਂ ਆਸ ਪ੍ਰਗਟਾਈ ਕਿ ਅਗਲੇ ਸਾਲ ਇਸ ਸਕੂਲ ਦੇ ਵਿਦਿਆਰਥੀ ਸੂਬਾ ਪੱਧਰੀ ਖੇਡਾਂ ਵਿੱਚ ਭਾਗ ਲੈ ਕੇ ਤਗਮੇ ਹਾਸਲ ਕਰਨਗੇ।ਐਸ.ਐਮ.ਸੀ ਚੇਅਰਮੈਨ ਹਰਵੀਰ ਕੌਰ, ਅਧਿਆਪਕਾ ਸੁਮਨ ਬਾਲਾ, ਹਰਪਿੰਦਰ ਕੌਰ, ਮੀਸ਼ਾ ਦੱਤਾ ਨੇ ਜੇਤੂ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ।ਸਮਾਗਮ ਵਿੱਚ ਸਕੂਲ ਅਧਿਆਪਕਾਂ ਤੋਂ ਇਲਾਵਾ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ।
ਅਖੀਰ ‘ਚ ਮੁੱਖ ਅਧਿਆਪਕ ਜੈਦੀਪ ਮੈਨਰੋ ਨੇ ਆਏ ਮਹਿਮਾਨਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …