ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਸਹੋਦਯਾ ਸਕੂਲਜ਼ ਕੰਪੈਲਕਸ ਅੰਮ੍ਰਿਤਸਰ ਵਲੋਂ ਪਿਛਲੇ ਦਿਨੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦੇ
ਸਨਮਾਨ ਲਈ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਵਿਖੇ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਡਾ: ਨਵਪ੍ਰੀਤ ਸਿੰਘ ਚੀਫ਼ ਸਰਜਨ ਨਵਪ੍ਰੀਤ ਹਸਪਤਾਲ ਅਤੇ ਸੰਜੇ ਰਾਏ ਰੀਜਨਲ ਪੀ.ਐਫ ਕਮਿਸ਼ਨਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਸਮਾਰੋਹ ਦੌਰਾਨ ਸੀ.ਬੀ.ਐਸ.ਈ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ‘ਜੈਮ ਆਫ ਸਹੋਦਯਾ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਸੈਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਮਾਨਵਜੀਤ ਸਿੰਘ ਨੇ ਇਹ ਸਨਮਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਜਸਜੀਨ ਕੌਰ ਅਤੇ ਨਵੀਨ ਭਾਸਕਰ ਨੇ ਮਾਨਵਜੀਤ ਸਿੰਘ ਨੂੰ ਵਧਾਈ ਦਿੱਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media