Monday, December 23, 2024

ਢੀਂਡਸਾ ਵਲੋਂ ਟਕਸਾਲੀ ਆਗੂ ਬ੍ਰਹਮਪੁਰਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 13 ਦਸੰਬਰ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਯੁਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਟਕਸਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਢੀਂਡਸਾ ਨੇ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਪੰਥ ਦੇ ਆਗੂ ਸਨ।ਉਨ੍ਹਾਂ ਦੀ ਅਚਾਨਕ ਮੌਤ ਨਾਲ ਪੰਜਾਬ ਦੀ ਸਿਆਸਤ ਨੂੰ ਵੱਡਾ ਘਾਟਾ ਪਿਆ ਹੈ।ਅੱਜ ਇਥੇ ਜਾਰੀ ਇੱਕ ਸ਼ੋਕ ਪੱਤਰ ਰਾਹੀਂ ਉਨ੍ਹਾਂ ਕਿਹਾ ਕਿ ਬ੍ਰਹਮਪੁਰਾ ਨੇ ਹਮੇਸ਼ਾਂ ਅਕਾਲੀ ਦਲ ਦੇ ਸਿਧਾਂਤਾਂ ਅਤੇ ਰਵਾਇਤਾਂ `ਤੇ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਉਹ ਸਾਰੀ ਉਮਰ ਪੰਥ ਦੇ ਸਮਰਪਿਤ ਆਗੂ ਰਹੇ ਹਨ।ਉਨ੍ਹਾਂ ਕਿਹਾ ਕਿ ਬ੍ਰਹਮਪੁਰਾ ਦੀਆਂ ਪੰਜਾਬ ਅਤੇ ਸਮਾਜ ਪ੍ਰਤੀ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।
ਇਸ ਮੌਕੇ ਮੀਡੀਆ ਸਲਾਹਕਾਰ ਗੁਰਮੀਤ ਸਿੰਘ ਜੌਹਲ ਵੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …