ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜ਼ਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ
ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜ਼ਾਂ `ਤੇ ਲਗਭਗ 7.73 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ।
ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲੜੀ ਤਹਿਤ ਸੂਬੇ ਭਰ ਵਿੱਚ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ।
ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਦੱਸਿਆ ਕਿ ਗੋਲਡਨ ਗੇਟ ਅੰਮ੍ਰਿਤਸਰ ਦੀ ਪੇਂਟਿੰਗ ਅਤੇ ਜਨਰਲ ਰੈਨੋਵੇਸ਼ਨ (ਲਾਈਟਾਂ ਸਮੇਤ) ਦਾ ਕੰਮ ਅਤੇ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ `ਤੇ ਮੋਜੇਕ ਟਾਈਲਾਂ ਨਾਲ ਮੁਕੰਮਲ ਰੰਗਦਾਰ ਲਾਈਟਾਂ ਵਾਲੇ 12 ਫੁੱਟ ਦੇ ਫੁਹਾਰੇ ਦੀ ਉਸਾਰੀ ਦਾ ਕੰਮ ਕੀਤਾ ਜਾਵੇਗਾ।
ਉਨਾਂ ਕਿਹਾ ਕਿ ਇਸ ਤੋਂ ਇਲਾਵਾ ਬੀ/ਐਸ ਖਾਲਸਾ ਕਾਲਜ ਅਤੇ ਜੀ.ਐਨ.ਡੀ.ਯੂ ਰੋਡ ਸਾਈਡ ਲੈਵਲਿੰਗ ਡਰੈਸਿੰਗ ਅਤੇ ਬੂਟੇ ਲਗਾਉਣ ਦੇ ਕੰਮ ਕੀਤੇ ਜਾਣਗੇ, ਪੁਲਾਂ ਨੂੰ ਸੀਮਿੰਟ ਅਧਾਰਤ ਪੇਂਟ ਨਾਲ ਪੇਂਟ ਕਰਕੇ ਸੁੰਦਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਲ੍ਹਾ ਸ਼ਾਪਿੰਗ ਸੈਂਟਰ ਅੰਮ੍ਰਿਤਸਰ ਵਿਖੇ ਹਰੀ ਪੱਟੀ ਦੀ ਮੁਰੰਮਤ ਅਤੇ ਸੁੰਦਰੀਕਰਨ ਵੀ ਕੀਤਾ ਜਾਵੇਗਾ।
ਇਸੇ ਤਰ੍ਹਾਂ ਸ਼ਾਮ ਸਿੰਘ ਅਟਾਰੀਵਾਲਾ ਯਾਦਗਾਰੀ ਗੇਟ ਦੀ ਮੁਰੰਮਤ ਅਤੇ ਵਾਰਨਿਸ਼ਿੰਗ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਨੂੰ ਜਾਣ ਵਾਲੀਆਂ ਵੱਖ-ਵੱਖ ਸੜਕਾਂ `ਤੇ ਬੂਟੇ, ਸਜਾਵਟੀ ਬੂਟੇ ਅਤੇ ਕਰੀਪਰ ਆਦਿ ਲਗਾਉਣ, 97 ਏਕੜ `ਚ ਸੜਕਾਂ `ਤੇ ਇੰਟਰਲਾਕਿੰਗ ਟਾਈਲਾਂ ਲਗਾਉਣ, ਸੈਂਟਰਲ ਵਰਜ਼ ਦੀ ਪੇਂਟਿੰਗ ਅਤੇ ਐਕਸਟੈਨਸ਼ਨ ਸਕੀਮ ਤਹਿਤ ਕਬੀਰ ਪਾਰਕ `ਚ ਫੁੱਟਪਾਥ ਦੀ ਮੁਰੰਮਤ ਦਾ ਕੰਮ ਵੀ ਕੀਤਾ ਜਾਵੇਗਾ . ਉਨ੍ਹਾਂ ਕਿਹਾ ਕਿ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਹੋਰ ਵੀ ਕਈ ਵਿਕਾਸ ਕਾਰਜ਼ ਕਰਵਾਉਣ ਦਾ ਫੈਸਲਾ ਕੀਤਾ ਹੈ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਰਾਜ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ।ਇਸ ਸੁਪਨੇ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ।
ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਰਕਾਰ ਦੇ ਨਿਯਮਾਂ/ਕਾਨੂੰਨਾਂ ਦੀ ਪਾਲਣਾ ਕਰਨ ਅਤੇ ਵਿਭਾਗ ਦੇ ਕੰਮ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ।
Check Also
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …
Punjab Post Daily Online Newspaper & Print Media