ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਵਿਸ਼ਵ ਸਿਹਤ ਸ਼ੰਸਥਾ ਵਲੋਂ ਯੂਨੀਵਰਸਲ ਹੈਲਥ ਕਵਰੇਜ਼ ਦਿਵਸ ਮੌਕੇ ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠਾਂ ਦਫਤਰ ਸਿਵਲ ਸਰਜਨ ਵਿਖੇ ਯੁਨੀਵਰਸਲ ਹੈਲਥ ਕਵਰੇਜ਼ ਦਿਵਸ ਮਨਾਇਆ, ਜਿਸ ਵਿਚ ਸਮੂਹ ਸਿਹਤ ਅਧਿਕਾਰੀ ਸ਼ਾਮਲ ਹੋਏ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਡਿਜ਼ੀਟਲ ਮਿਸ਼ਨ ਤਹਿਤ ਆਯੂਸ਼ਮਾਨ ਭਾਰਤ ਸਿਹਤ ਅਕਾਉਂਟ ਰਾਹੀਂ ਸਮੂਹ ਲੋਕਾਂ ਦੀ ਹੈਲਥ ਕਵਰੇਜ਼ ਯਕੀਨੀ ਬਣਾਈ ਜਾਵੇਗੀ।ਉਹਨਾਂ ਕਿਹਾ ਕਿ ਸਿਹਤ ਵਿਭਾਗ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।ਇਸ ਲਈ ਉਹਨਾਂ ਨੇ ਜਿਲੇ ਭਰ ਦੇ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਜਿਲੇ੍ਹ ਭਰ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮਿਆਰੀ ਅਤੇ ਉਚ ਪੱਧਰੀ ਸਿਹਤ ਸਹੂਲਤਾਂ ਦੇਣਾਂ ਯਕੀਨੀ ਬਣਾਇਆ ਜਾਵੇ ਅਤੇ ਆਈ.ਈ.ਸੀ/ਬੀ.ਸੀ.ਸੀ ਗਤੀਵਿਧੀਆਂ ਤੇਜ਼ ਕੀਤੀਆਂ ਜਾਣ, ਤਾ ਜੋ ਲੋਕਾਂ ਨੂੰ ਜਰੂਰੀ ਸਿਹਤ ਸਹੂਲਤਾਂ ਘਰ-ਘਰ ਵਿੱਚ ਪ੍ਰਦਾਨ ਕੀਤੀਆਂ ਜਾ ਸਕਣ, ਜਿਵੇਂ ਕਿ ਜੱਚਾ-ਬੱਚਾ ਸਿਹਤ ਸੰਭਾਲ, ਜਣੇਪਾ ਸੁਵਿਧਾਵਾਂ, ਜਨਣੀ ਸਿਸ਼ੂ ਸੁਰੱਖਿਆ ਪ੍ਰੋਗਰਾਮ, ਜੇ.ਐਸ.ਵਾਈ, ਪਰਿਵਾਰ ਨਿਯੋਜਨ, ਟੀਕਾਕਰਣ ਸੁਵਿਧਾਵਾਂ, ਮਲੇਰੀਆ/ਡੇਂਗੂ, ਗੈਰਸੰਚਾਰੀ ਬੀਮਾਰੀਆਂ, ਟੀ.ਬੀ ਦਾ ਮੁਫਤ ਇਲਾਜ਼, ਕੋਹੜ ਰੋਗ ਸੰਬਧੀ ਇਲਾਜ਼ ਦੀਆਂ ਸੁਵਿਧਾਵਾਂ, ਸ਼ਹਿਰ ਭਰ ਵਿਚ ਸਾਫ ਸੁਥਰਾ ਅਤੇ ਮਿਆਰੀ ਖਾਦ ਪਦਾਰਥਾਂ ਦੀ ਵਿਕਰੀ, ਕੋਟਪਾ ਐਕਟ ਦੀ ਸਖਤੀ ਨਾਲ ਪਾਲਣਾ, ਨੈਸ਼ਨਲ ਬਲਾਈਂਡਨੈਸ ਕੰਟਰੋਲ ਪ੍ਰੋਗਰਾਮ, ਦੰਦਾਂ ਦੀ ਦੇਖਭਾਲ ਲਈ ਉਰਲ ਹੈਲਥ, ਵੱਖ-ਵੱਖ ਪ੍ਰੋਗਰਾਮਾਂ ਸੰਬਧੀ ਜਾਗਰੂਕਤਾ ਕੈਂਪ, ਆਦਿ ਪ੍ਰਦਾਨ ਕੀਤੀਆਂ ਜਾ ਸਕਣ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਾਜਿੰਦਰ ਪਾਲ ਕੌਰ, ਜਿਲਾ੍ ਪਰਿਵਾਰ ਭਲਾਈ ਅਫਸਰ ਡਾ. ਜਸਪ੍ਰੀਤ ਸ਼ਰਮਾ, ਜਿਲ੍ਹਾ ਟੀਕਾਕਰਣ ਅਫਸਰ ਡਾ. ਕੰਵਲਜੀਤ ਸਿੰਘ, ਜਿਲ੍ਹਾ ਹੈਲਥ ਅਫਸਰ ਡਾ. ਜਸਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੀਤ ਕੌਰ, ਜਿਲਾ੍ ਬੀ.ਸੀ.ਜੀ ਅਫਸਰ ਡਾ. ਰਾਘਵ ਗੁਪਤਾ, ਡਾ. ਨੀਲਮ, ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ, ਜਿਲਾ੍ ਅਕਾਊਂਟ ਅਫਸਰ ਮਲਵਿੰਦਰ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …