Saturday, October 26, 2024

ਸਿੰਥੈਟਿਕ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਲੌਂਗੋਵਾਲ) – ਜਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਵਿਚ ਉਨਾਂ ਕਿਹਾ ਹੈ ਕਿ ਪਤੰਗ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸਿੰਥੈਟਿਕ/ਪਲਾਸਟਿਕ ਦੀ ਬਣੀ ਹੋਈ ਹੈ ਜਿਹੜੀ ਕਿ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ-ਟੁੱਟਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਸਿੰਥੈਟਿਕ ਡੋਰ ਪਤੰਗਬਾਜ਼ੀ ਸਮੇਂ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਤੱਕ ਕੱਟ ਦਿੰਦੀ ਹੈ। ਇਥੋਂ ਤੱਕ ਕਿ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ਼ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਬਾਰੇ ਕਾਫੀ ਘਟਨਾਵਾਂ ਵਾਪਰੀਆਂ ਹਨ।ਇਸ ਤਰ੍ਹਾਂ ਸਿੰਥੈਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।ਇਹ ਹੁਕਮ ਸਖਤੀ ਨਾਲ 12 ਫਰਵਰੀ 2023 ਤੱਕ ਲਾਗੂ ਰਹੇਗਾ।

Check Also

ਵਿਦਿਆਰਥੀਆਂ ਦਾ ਰਾਹ ਦਸੇਰਾ ਬਣੇਗਾ ਜਿਲ੍ਹਾ ਪ੍ਰਸ਼ਾਸ਼ਨ

ਡਿਪਟੀ ਕਮਿਸ਼ਨਰ ਵੱਲੋਂ ਆਈ ਅਸਪਾਇਰ ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – …