Tuesday, July 23, 2024

ਸੰਤ ਹਰਨਾਮ ਸਿੰਘ ਅਤੇ ਸੰਤ ਸੁਖਦੇਵ ਸਿੰਘ ਸਾਰੋਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਵਿਦਿਆ ਦਾਨੀ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਦੇ ਅਨਿਨ ਸੇਵਕ ਸੰਤ ਹਰਨਾਮ ਸਿੰਘ ਅਤੇ ਸੰਤ ਸੁਖਦੇਵ ਸਿੰਘ ਸਾਰੋਂ ਵਾਲਿਆਂ (ਦੋਨੋਂ ਸਾਬਕਾ ਪ੍ਰਧਾਨ ਸੰਤ ਸੇਵਕ ਜਥਾ ਬਿਹੰਗਮ ਸੰਪਰਦਾਇ ਮਸਤੂਆਣਾ ਸਾਹਿਬ) ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਅਤਰਸਰ ਸਾਹਿਬ ਸਾਰੋਂ ਵਿਖੇ ਸੰਤ ਸੇਵਕ ਜਥਾ ਬੁੰਗਾ ਮਸਤੂਆਣਾ ਸਾਹਿਬ ਦਮਦਮਾ ਸਾਹਿਬ ਵਾਲਿਆਂ ਦੀ ਨਿਗਰਾਨੀ ਹੇਠ ਸਮੂਹ ਪ੍ਰਬੰਧਕ ਕਮੇਟੀ ਇਲਾਕਾ, ਨਗਰ ਪੰਚਾਇਤ ਅਤੇ ਨਗਰ ਨਿਵਾਸੀ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ।ਸੰਤ ਮਲਕੀਤ ਸਿੰਘ ਦਮਦਮਾ ਸਾਹਿਬ ਵਾਲੇ, ਬਾਬਾ ਬਲਜੀਤ ਸਿੰਘ ਫੱਕਰ, ਭਾਈ ਸੁਖਦੇਵ ਸਿੰਘ ਮਸਤੂਆਣਾ, ਭਾਈ ਅਜੀਤ ਸਿੰਘ, ਭਾਈ ਗੁਰਜੰਟ ਸਿੰਘ ਹਜ਼ੂਰੀ ਰਾਗੀ ਜਥੇ ਵਲੋਂ ਕਥਾ-ਕੀਰਤਨ ਸੁਣਾ ਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਅਤੇ ਸੰਤ ਬਾਬਾ ਹਰਨਾਮ ਸਿੰਘ ਅਤੇ ਸੰਤ ਸੁਖਦੇਵ ਸਿੰਘ ਸਾਰੋ ਵਾਲਿਆਂ ਦੇ ਜੀਵਨ ਤੇ ਵਿਸਥਾਰ ਪੂਰਵਕ ਚਾਨਣਾ ਪਾਇਆ।ਗੁਰਦੁਆਰਾ ਕਮੇਟੀ ਦੇ ਕਾਰਜ਼ਕਾਰੀ ਪ੍ਰਧਾਨ ਕੁਲਵੰਤ ਸਿੰਘ ਸਾਰੋਂ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਇਲਾਕੇ ਦੀਆਂ ਮੋਹਤਵਰ ਸਖਸੀਅਤਾਂ ਸਮੇਤ ਸਾਧੂ-ਸੰਤ ਮਹਾਤਮਾ ਦਾ ਵਿਸ਼ੇਸ਼ ਤੌਰ ਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।
ਇਸ ਮੌਕੇ ਪਿੰਡ ਦੀਆਂ ਮੋਹਤਵਰ ਸ਼ਖਸੀਅਤਾਂ ਅਤੇ ਇਲਾਕੇ ਦੀਆਂ ਸਰਧਾਲੂ ਸੰਗਤਾਂ ਵਲੋਂ ਬਰਸੀ ਸਮਾਗਮ ਦੌਰਾਨ ਭਰਪੂਰ ਸਹਿਯੋਗ ਦਿੱਤਾ।

Check Also

ਤਾਲਮੇਲ ਕਮੇਟੀ ਵਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਵਲੋਂ ਆਪਣਾ ਸਾਲਾਨਾ ਸਮਾਗਮ …