ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਸੰਤ ਬਾਬਾ ਜੰਗੀਰ ਸਿੰਘ ਅਕੋਈ ਸਾਹਿਬ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਬਾਬਾ ਬਲਜੀਤ ਸਿੰਘ ਫੱਕਰ ਦੀ ਨਿਗਰਾਨੀ ਹੇਠ ਗੁਰਦੁਆਰਾ ਬਾਬਾ ਜੱਸਾ ਸਿੰਘ ਜੀ ਵਿਖੇ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪੈਣ ਉਪਰੰਤ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਗਏ।ਬਾਬਾ ਰਣਜੀਤ ਸਿੰਘ ਗੁੱਜਰਵਾਲ ਵਾਲੇ, ਬਾਬਾ ਜਤਿੰਦਰ ਸਿੰਘ ਢੱਡੇ ਵਾਲੇ, ਬਾਬਾ ਜਸਵਿੰਦਰ ਸਿੰਘ ਖਾਲਸਾ, ਬਾਬਾ ਦਰਸ਼ਨ ਸਿੰਘ, ਬਾਬਾ ਬਚਿੱਤਰ ਸਿੰਘ ਅਤੇ ਭਾਈ ਕਰਮਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਾਧੂ ਸੰਤ ਮਹਾਤਮਾ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਸੰਤ ਬਾਬਾ ਜੰਗੀਰ ਸਿੰਘ ਅਕੋਈ ਸਾਹਿਬ ਵਾਲਿਆਂ ਦੇ ਜੀਵਨ ‘ਤੇ ਵਿਸਥਾਰ ਪੂਰਵਕ ਚਾਨਣਾ ਪਾ ਕੇ ਨਿਹਾਲ ਕੀਤਾ।ਸਮਾਗਮ ਦੌਰਾਨ ਮੁੱਖ ਸੇਵਾਦਾਰ ਬਾਬਾ ਬਲਜੀਤ ਸਿੰਘ ਫੱਕਰ ਵਲੋਂ ਆਏ ਸਾਧੂ ਸੰਤ ਮਹਾਤਮਾ ਅਤੇ ਮੋਹਤਵਰ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮਲਕੀਤ ਸਿੰਘ ਚੰਗਾਲ, ਮੈਨੇਜਰ ਹਰਬੰਸ ਸਿੰਘ ਅਕੋਈ ਸਾਹਿਬ, ਕੌਂਸਲ ਮੈਂਬਰ ਗੁਰਜੰਟ ਸਿੰਘ ਦੁੱਗਾ, ਜਥੇਦਾਰ ਦਰਸਨ ਸਿੰਘ ਕਲੇਰ, ਮੈਨੇਜਰ ਮਲਕੀਤ ਸਿੰਘ ਢਿੱਲੋਂ, ਸਰਪੰਚ ਕੁਲਵਿੰਦਰ ਸਿੰਘ ਅਕੋਈ ਸਾਹਿਬ, ਬਾਬਾ ਪਰਮਜੀਤ ਸਿੰਘ, ਭਾਈ ਨਿਰਭੈ ਸਿੰਘ, ਤਰੈਣ ਪਾਲ ਸਿੰਘ, ਸੁਖਦੀਪ ਸਿੰਘ ਹੈਪੀ, ਬਲਵਿੰਦਰ ਸਿੰਘ, ਸਰਪੰਚ ਬੇਲਾ ਸਿੰਘ, ਗੁਰਬਖਸ਼ ਸਿੰਘ, ਪੂਰਨ ਸਿੰਘ, ਗੁਰਵਿੰਦਰ ਸਿੰਘ ਨਿੱਕਾ, ਐਡਵੋਕੇਟ ਰਣਜੀਤ ਸਿੰਘ, ਸਿੰਗਾਰਾ ਸਿੰਘ, ਗੁਰਤੇਜ ਸਿੰਘ, ਮੇਘਾ ਸਿੰਘ, ਪਿਆਰਾ ਸਿੰਘ, ਕੁਲਵੰਤ ਸਿੰਘ ਅਤੇ ਭਾਈ ਸਤਨਾਮ ਸਿੰਘ ਮਸਤੂਆਣਾ ਸਮੇਤ ਪਿੰਡ ਦੀ ਸਮੂਹ ਗ੍ਰਾਮ ਪੰਚਾਇਤ, ਕਲੱਬ ਮੈਂਬਰਾਂ ਅਤੇ ਹੋਰ ਮੋਹਤਵਰ ਸ਼ਖਸੀਅਤਾਂ ਵਲੋਂ ਵੀ ਹਾਜ਼ਰੀ ਭਰੀ ਗਈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …