ਸਮਰਾਲਾ, 14 ਦਸੰਬਰ (ਇੰਦਰਜੀਤ ਸਿੰਘ ਕੰਗ) – ਕਿਸੇ ਵੀ ਸਰਕਾਰੀ ਮੁਲਾਜਮ ਲਈ ਪੈਨਸ਼ਨ ਖੈਰਾਤ ਨਹੀਂ ਬਲਕਿ ਸੇਵਾ ਦੌਰਾਨ ਉਸਦੀ ਤਨਖਾਹ ਵਿੱਚੋਂ
ਕੱਟਿਆ ਧੰਨ ਹੈ।ਇਸ ਲਈ ਸੇਵਾ ਮੁਕਤੀ ਉਪਰੰਤ ਪੈਨਸ਼ਨ ਲੈਣਾ, ਪੈਨਸ਼ਨਰ ਦਾ ਸੰਵਿਧਾਨਕ ਹੱਕ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਨੇ ਪੈ੍ਰਸ ਨਾਲ ਗੱਲਬਾਤ ਕਰਦੇ ਹੋਏ ਕੀਤਾ।ਉਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਫੈਸਲੇ ਅਨੁਸਾਰ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ 17 ਦਸੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11:00 ਵਜੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਮੇਨ ਚੌਂਕ ਸਮਰਾਲਾ ਵਿਖੇ ‘ਪੈਨਸ਼ਨਰਜ਼ ਦਿਵਸ’ ਮਨਾਇਆ ਜਾਵੇਗਾ।ਜਿਸ ਵਿੱਚ ਸਮਰਾਲਾ, ਖੰਨਾ, ਖਮਾਣੋਂ ਅਤੇ ਮਾਛੀਵਾੜਾ ਸਾਹਿਬ ਦੇ ਪੈਨਸ਼ਨਰ ਅਤੇ ਫੈਮਲੀ ਪੈਨਸ਼ਨਰਜ਼ ਵਧ ਚੜ੍ਹ ਕੇ ਭਾਗ ਲੈਣਗੇ।ਸਮਾਗਮ ਵਿੱਚ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ 80 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਲੋਈਆਂ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਸਮਰਾਲਾ ਹਲਕੇ ਦੇ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਨੂੰ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media