Friday, July 11, 2025

ਸਮਰਾਲਾ ’ਚ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ਮਨਾਇਆ

ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਨ ‘ਚ ਸਾਡੇ ਰਾਜ ਨੇਤਾਵਾਂ ਦਾ ਮੁੱਖ ਰੋਲ -ਬਿਹਾਰੀ ਲਾਲ ਸੱਦੀ

ਸਮਰਾਲਾ, 14 ਦਸੰਬਰ (ਇੰਦਰਜੀਤ ਸਿੰਘ ਕੰਗ) – ਸਥਾਨਕ ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦਫਤਰ ਵਿਖੇ ਫਰੰਟ ਦੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਅਤੇ ਰਿਟਾ: ਲੈਕਚਰਾਰ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ਮਨਾਇਆ ਗਿਆ।ਜਿਸ ਵਿੱਚ ਫਰੰਟ ਵਲੰਟੀਅਰ ਅਤੇ ਮਜ਼ਦੂਰ ਵੱਡੀ ਗਿਣਤੀ ‘ਚ ਸ਼ਾਮਲ ਹੋਏ।ਬਿਹਾਰੀ ਲਾਲ ਸੱਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਵੇਲੇ ਸਭ ਤੋਂ ਵੱਡੇ ਭ੍ਰਿਸ਼ਟ ਸਾਡੇ ਰਾਜ ਨੇਤਾ ਹਨ, ਜੋ ਆਪਣਾ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਧੰਨ ਇਕੱਠਾ ਕਰਨ ਦੀ ਹੋੜ ਵਿੱਚ ਲੱਗੇ ਹੋਏ ਹਨ।ਇਸ ਕਾਰਨ ਸਰਕਾਰੀ ਅਮਲਾ ਜੋ ਭ੍ਰਿਸ਼ਟਾਚਾਰ ਦੀ ਮੁੱਢ ਬਣ ਗਿਆ ਹੈ।ਕਮਾਡੈਂਟ ਰਸ਼ਪਾਲ ਸਿੰਘ, ਦਰਸ਼ਨ ਸਿੰਘ ਕੰਗ, ਕਾਮਰੇਡ ਭਜਨ ਸਿੰਘ, ਕਾਮਰੇਡ ਬੰਤ ਸਿੰਘ, ਸੁਰਿੰਦਰ ਕੁਮਾਰ ਐਂਗਰਿਸ਼, ਐਡਵੋਕੇਟ ਪਰਮਜੀਤ ਸਿੰਘ, ਪ੍ਰਿੰ. (ਡਾ.) ਪਰਮਿੰਦਰ ਸਿੰਘ ਬੈਨੀਪਾਲ, ਦੀਪ ਦਿਲਬਰ, ਮਾ. ਪ੍ਰੇਮ ਨਾਥ ਸਮਰਾਲਾ, ਸਤਿੰਦਰ ਕੁਮਾਰ ਪਾਲਾ ਆਦਿ ਨੇ ਆਪਣੇ ਸੰਬੋਧਨ ‘ਚ ਦੇਸ਼ ਦੇ ਸਾਰੇ ਸਿਸਟਮ ਵਿੱਚ ਫੈਲੇ ਭ੍ਰਿਸ਼ਟਾਚਾਰ ਬਾਰੇ ਆਪਣੀ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ।ਉਨਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਗਈ ਕਿ ਆਪਣੇ ਜ਼ਰੂਰੀ ਅਤੇ ਕਾਨੂੰਨੀ ਕੰਮਕਾਰ ਕਰਵਾਉਣ ਲਈ ਭ੍ਰਿਸ਼ਟਾਚਾਰ ਵਿੱਚ ਭਾਈਵਾਲ ਨਾ ਬਣਨ। ਜੇ ਰਿਸ਼ਵਤ ਲੈਣਾ ਗੁਨਾਹ ਹੈ ਤਾਂ ਰਿਸ਼ਵਤ ਦੇਣ ਵਾਲਾ ਵੀ ਵੱਡਾ ਗੁਨਾਹਕਾਰ ਹੈ। ਸਰਕਾਰ ਨੂੰ ਅਪੀਲ ਕੀਤੀ ਗਈ ਕਿ ਸਰਕਾਰੀ ਕੰਮਕਾਰ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਮੁਕਤ ਕੀਤਾ ਜਾਵੇ।

Check Also

ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …