ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਕੁਰਸੀਆਂ ਸਾੜਨ ਦੇ ਮਾਮਲੇ ’ਤੇ ਭਲਕੇ 16 ਦਸੰਬਰ ਨੂੰ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸੱਦੀ ਹੈ।ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਪ੍ਰਬੰਧਕਾਂ ਅਤੇ ਸੰਗਤਾਂ ਨਾਲ ਬੈਠਕ ਕੀਤੀ ਸੀ, ਜਿਸ ਮਗਰੋਂ ਇਹ ਇਕੱਤਰਤਾ ਬੁਲਾਈ ਗਈ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਓ.ਐਸ.ਡੀ ਸਤਬੀਰ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਬੁਲਾਈ ਗਈ ਧਰਮ ਪ੍ਰਚਾਰ ਕਮੇਟੀ ਦੀ ਇਹ ਇਕੱਤਰਤਾ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਹੋਵੇਗੀ।ਉਨ੍ਹਾਂ ਕਿਹਾ ਕਿ ਜਲੰਧਰ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਦੇ ਸੰਦਰਭ ਵਿਚ ਇਸ ਇਕੱਤਰਤਾ ਦੌਰਾਨ ਵਿਚਾਰ ਵਟਾਂਦਰਾ ਕਰਕੇ ਨਿਰਣਾ ਲਿਆ ਜਾਵੇਗਾ, ਤਾਂ ਜੋ ਭਵਿੱਖ ਵਿਚ ਕੌਮ ਅੰਦਰ ਅਜਿਹੀ ਆਪਸੀ ਵਾਦ-ਵਿਵਾਦ ਵਾਲੀ ਸਥਿਤੀ ਨਾ ਬਣੇ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …