ਸੰਗਰੂਰ, 16 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਸ਼਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸਨਮੁੱਖ ਸਿੰਘ ਮੋਖਾ ਦੇ ਸਪੁੱਤਰ ਨਵਦੀਪ ਸਿੰਘ
ਮੋਖਾ ਦੇ ਅਚਨਚੇਤ ਦੇਹਾਂਤ `ਤੇ ਸ਼਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੰਗਰੂਰ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਪ੍ਰੈਸ ਬਿਆਨ ਰਾਹੀਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਸ਼੍ਰੋਮਣੀ ਅਕਾਲੀ ਦਲ (ਅ) ਦੇ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਜ਼ਮਾ, ਹਲਕਾ ਸੰਗਰੂਰ ਤੋਂ ਇੰਚਾਰਜ਼ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਹਲਕਾ ਸੁਨਾਮ ਇੰਚਾਰਜ਼ ਅੰਮ੍ਰਿਤਪਾਲ ਸਿੰਘ ਸਿੱਧੂ, ਸਰਕਲ ਲੌਂਗੋਵਾਲ ਦੇ ਪ੍ਰੈਸ ਸਕੱਤਰ ਅਮਰਜੀਤ ਸਿੰਘ ਗਿੱਲ, ਸ਼ਹਿਰੀ ਪ੍ਰਧਾਨ ਕਾਲਾ ਮਿੱਤਲ, ਵਰਕਿੰਗ ਕਮੇਟੀ ਮੈਂਬਰ ਸ਼ਾਹਬਾਜ਼ ਸਿੰਘ ਡਸਕਾ, ਇਸਤਰੀ ਵਿੰਗ ਦੀ ਜਿਲ੍ਹਾ ਪ੍ਰਧਾਨ ਬੀਬੀ ਹਰਪਾਲ ਕੌਰ, ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਜਗਮੀਤ ਸਿੰਘ, ਸੀਨੀਅਰ ਆਗੂ ਬਹਾਦਰ ਸਿੰਘ ਭਸੌੜ, ਭੁਪਿੰਦਰ ਸਿੰਘ ਗਰੇਵਾਲ, ਜਸਵਿੰਦਰ ਸਿੰਘ ਕਪਿਆਲ, ਹਰਪਾਲ ਸਿੰਘ ਸਿੰਘਪੁਰਾ, ਕੁਲਵੰਤ ਸਿੰਘ ਲੱਡੀ ਦਫਤਰ ਇੰਚਾਰਜ਼ ਸਮੇਤ ਹੋਰਨਾਂ ਆਗੂਆਂ ਨੇ ਵੀ ਸ ਨਵਦੀਪ ਸਿੰਘ ਮੋਖਾ ਦੇ ਅਚਨਚੇਤ ਦੇਹਾਂਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media