Tuesday, December 5, 2023

ਮੇਅਰ ਵਲੋਂ ਮੁਸਤਫ਼ਾਬਾਦ ਵਿਖੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਉਤਰੀ ਦੇ ਇਲਾਕੇ ਸ਼ਿਵ ਐਵੀਨਿਊ ਮੁਸਤਫ਼ਾਬਾਦ ਵਿਖੇ ਵਾਰਡ ਨੰਬਰ 19 ਦੇ ਵਿੱਚ ਪੈਂਦੀਆਂ ਗਲੀਆਂ ਵਿੱਚ ਸਿਵਲ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਨਿਜ਼ਾਤ ਮਿਲੇਗੀ।ਮੇਅਰ ਰਿੰਟੂ ਨੇ ਕਿਹਾ ਕਿ ਆਪਣੇ ਆਲੇ-ਦੁਆਲੇ ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਈਏ ਤੇ ਉਹਨਾਂ ਦੀ ਦੇਖ-ਭਾਲ ਕਰੀਏ।ਉਹਨਾਂ ਲੋਕਾਂ ਨੂੰ ਸ਼ਹਿਰ ਨੂੰ ਹਰਿਆ-ਭਰਿਆ ਤੇ ਸਾਫ਼-ਸੁਥਰਾ ਰੱਖਣ ਲਈ ਨਗਰ ਨਿਗਮ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਕੌਂਸਲਰ ਜਰਨੈਲ ਸਿੰਘ ਢੋਟ, ਸਾਬਕਾ ਕੌਸਲਰ ਅਨੇਕ ਸਿੰਘ, ਭੱਲ ਸਿੰਘ, ਦਲਬੀਰ ਸਿੰਘ, ਵਿਜੈ ਉਸਤਾਦ, ਬਲਬੀਰ ਸਿੰਘ, ਬਾਬਾ ਅਮਰਜੀਤ ਸਿੰਘ, ਤਰਸੇਮ ਸਿੰਘ, ਰਾਜ ਕੁਮਾਰ, ਬਲਬੀਰ ਸਿੰਘ ਸੀਤ ਰਾਮ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਸਵੀਪ ਮੁਹਿੰਮ ਤਹਿਤ ਬੱਚਿਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ …