Thursday, June 25, 2026

ਕੈਬਨਿਟ ਮੰਤਰੀ ਨਿੱਜ਼ਰ ਵਲੋਂ ਹਲਕਾ ਦੱਖਣੀ’ਚ ਲੋਕਾਂ ਦੇ ਘਰਾਂ ’ਚ ਸੋਲਰ ਸਿਸਟਮ ਲਗਾਉਣ ਦਾ ਉਦਘਾਟਨ

ਕਰੀਬ 35 ਲੱਖ ਰੁਪਏ ਕੀਤੇ ਜਾਣਗੇ ਖਰਚ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਸੁੰਦਰੀਕਰਨ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ 7.73 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਅੱਜ ਦੱਖਣੀ ਹਲਕੇ ਦੇ ਵਾਰਡ ਨੰ: 33, 34 ਅਤੇ 39 ਅਧੀਨ ਪੈਂਦੇ ਇਲਾਕੇ ਦਬੁਰਜੀ, ਬਾਜੀਗਰ ਬਸਤੀ ਅਤੇ ਅਰਜਨ ਨਗਰ ਵਿੱਖੇ ਐਸ.ਸੀ ਭਾਈਚਾਰੇ ਦੇ ਲੋਕਾਂ ਦੇ ਘਰ ਵਿਖੇ ਸੋਲਰ ਸਿਸਟਮ ਲਗਾਉਣ ਦੇ ਕੰਮ ਦਾ ਉਦਘਾਟਨ ਕਰਨ ਪਿਛੋਂ ਕੀਤਾ।ਡਾ. ਨਿੱਜ਼ਰ ਨੇ ਕਿਹਾ ਕਿ ਇਨਾਂ ਵਾਰਡਾਂ ਦੇ 75 ਘਰਾਂ ਵਿੱਚ 200-200 ਵਾਟ ਦੇ ਸੋਲਰ ਸਿਸਟਮ ਲਗਾਏ ਜਾਣਗੇ।ਜਿਸ ‘ਤੇ ਕਰੀਬ 35 ਲੱਖ ਰੁਪਏ ਖਰਚਾ ਆਵੇਗਾ।ਉਨਾਂ ਦੱਸਿਆ ਕਿ ਸੋਲਰ ਸਿਸਟਮ ਮੁਫਤ ਲਗਾਏ ਜਾ ਰਹੇ ਹਨ ਅਤੇ ਕਿਸੇ ਕੋਲੋਂ ਵੀ ਇੰਸਟਾਲੇਸ਼ਨ ਚਾਰਜਿਜ਼ ਤੱਕ ਵੀ ਨਹੀਂ ਲਏ ਜਾਣਗੇ।
ਸਥਾਨ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜ਼ਾਂ ਵਿੱਚ ਪਾਰਦਰਸ਼ਤਾ ਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਵਿਕਾਸ ਕਾਰਜ਼ਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨਾਂ ਕਿਹਾ ਕਿ ਅਸੀਂ ਭ੍ਰਿਸ਼ਟਚਾਰ ਮੁਕਤ ਪ੍ਰਸ਼ਾਸਨ ਸੂਬੇ ਦੇ ਲੋਕਾਂ ਨੂੰ ਦੇਣਾ ਹੈ ਅਤੇ ਭ੍ਰਿਸ਼ਟਾਚਾਰ ਤੇ ਜ਼ੀਰੋ ਟਾਲਰੇਂਸ ਦੀ ਨੀਤੀ ‘ਤੇ ਸਾਡੀ ਤੇ ਸਰਕਾਰ ਕੰਮ ਕਰ ਰਹੀ ਹੈ।ਉਨਾਂ ਵਿਕਾਸ ਕਾਰਜ਼ਾਂ ਦੀ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਦੇ ਆਉਣ ਜਾਣ ਵਾਲੀਆਂ ਮੁੱਖ ਸੜ੍ਹਕਾਂ ‘ਤੇ ਬੂਟੇ ਲਗਾਏ ਜਾਣਗੇ ਅਤੇ ਲੋਕਾਂ ਨੂੰ ਸਵੱਛ ਵਾਤਾਵਰਨ ਮੁਹੱਈਆ ਕਰਵਾਇਆ ਜਾਵੇਗਾ।ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਦੇ ਅੰਦਰ ਇੰਟਰਲਾਕਿੰਗ ਟਾਇਲਾਂ, ਪੁੱਲਾਂ ਤੇ ਪੇਂਟ ਅਤੇ ਸਟਰੀਟ ਲਾਈਟਾਂ ਵੀ ਲਗਾਈਆਂ ਜਾ ਰਹੀਆਂ ਹਨ। ਡਾ. ਨਿੱਜ਼ਰ ਨੇ ਕਿਹਾ ਕਿ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਸੜ੍ਹਕਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ ਤਾਂ ਜੋ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਂਦਾ ਜਾ ਸਕੇ।
ਇਸ ਮੌਕੇ ਡੀ.ਐਸ.ਪੀ ਅਸ਼ੋਕ ਕੁਮਾਰ, ਬਲਵੰਤ ਸਿੰਘ, ਸੋਨਲ ਸਿੰਘ ਗੋਲਡਨ, ਮੈਡਮ ਜੋਤੀ, ਦਿਲਬਾਗ ਸੰਧੂ, ਖਜਾਨ ਸਿੰਘ, ਬਲਜੀਤ ਚੌੜਾ, ਅਸ਼ੀਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …