Monday, June 2, 2025
Breaking News

ਕਿਸਾਨ ਮਜ਼ਦੂਰ ਜਥੇਬੰਦੀ ਦਾ ਅੰਦੋਲਨ ਸਿਖਰਾਂ ਵੱਲ, ਪੂਰੇ ਪੰਜਾਬ ‘ਚ ਫੂਕੇ ਮਾਨ ਸਰਕਾਰ ਦੇ ਪੁਤਲੇ

ਜ਼ੀਰਾ ਸ਼ਰਾਬ ਫੈਕਟਰੀ ਧਰਨੇ ਕਾਰਨ ਪੁਲਿਸ ਚੱਕੇ ਜਥੇਬੰਦੀ ਦੇ ਸੀਨੀਅਰ ਆਗੂ

ਅੰਮ੍ਰਿਤਸਰ, 18 ਦਸੰਬਰ (ਜਗਦੀਪ ਸਿੰਘ ਸੱਗੂ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਡੀ.ਸੀ ਦਫਤਰਾਂ ਤੋਂ ਸ਼ੁਰੂ ਹੋਏ ਮੋਰਚੇ ਲਗਾਤਾਰ ਵਿਸਤਾਰ ਕਰਦੇ ਹੋਏ 23ਵੇਂ ਦਿਨ ਵੀ ਜਾਰੀ ਰਹੇ।
ਗੌਰਤਲਬ ਹੈ ਕਿ ਜਥੇਬੰਦੀ ਟੋਲ ਪਲਾਜ਼ਿਆਂ ‘ਤੇ ਲੱਗੇ ਮੋਰਚੇ ਵੀ ਚੌਥੇ ਦਿਨ ਵਿੱਚ ਅੱਪੜ ਚੁੱਕੇ ਹਨ।ਜਥੇਬੰਦੀ ਵਲੋਂ ਜ਼ੀਰਾ ਵਿੱਚ ਮਾਲਬਰੋਜ਼ ਸ਼ਰਾਬ ਫੈਕਟਰੀ ਅੱਗੇ ਲੱਗੇ ਸਾਂਝੇ ਮੋਰਚੇ ‘ਤੇ ਪੰਜਾਬ ਸਰਕਾਰ ਵਲੋਂ ਕੀਤੀ ਕਾਰਵਾਈ ਤਹਿਤ ਪੁਲਿਸ ਵਲੋਂ ਹਿਰਾਸਤ ਵਿਚ ਲਏ ਗਏ ਜਥੇਬੰਦੀ ਦੇ ਸੂਬਾ ਆਗੂ ਰਾਣਾ ਰਣਬੀਰ ਸਿੰਘ ਅਤੇ ਫੈਕਟਰੀ ਮੋਰਚੇ ਦੇ ਸੀਨੀਅਰ ਨੁਮਾਇੰਦੇ ਬਲਰਾਜ ਸਿੰਘ ਦੀ ਤੁਰੰਤ ਰਿਹਾਈ ਕਰਵਾਉਣ ਅਤੇ ਧਰਨਾ ਚੁੱਕਣ ਦੀ ਕੋਸ਼ਿਸ਼ ਦੇ ਖਿਲਾਫ ਡੀ.ਸੀ ਦਫਤਰ ਅੰਮ੍ਰਿਤਸਰ, ਟੋਲ ਪਲਾਜ਼ਾ ਕੱਥੂਨੰਗਲ, ਟੋਲ ਪਲਾਜ਼ਾ ਮਾਨਾਂਵਾਲਾ, ਟੋਲ ਪਲਾਜ਼ਾ ਛਿੱਡਣ ਸਮੇਤ ਪੰਜਾਬ ਭਰ ਪੁੱਤਲੇ ਫੂਕੇ ਗਏ।ਆਗੂਆਂ ਨੇ ਕਿਹਾ ਕਿ ਸਰਕਾਰ ਹਾਈਕੋਰਟ ਦੀ ਆੜ ਹੇਠ ਸਿੱਧਾ ਸਿੱਧਾ ਕਾਰਪੋਰੇਟ ਦੇ ਹੱਕ ਵਿਚ ਖੜੀ ਹੈ।ਉਹਨਾ ਚੇਤਾਵਨੀ ਦਿੱਤੀ ਕਿ ਅਗਰ ਗਿਰਫ਼ਤਾਰ ਕੀਤੇ ਆਗੂਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਤਾਂ ਜਥੇਬੰਦੀ ਤਿੱਖੇ ਐਕਸ਼ਨ ਕਰਨ ਨੂੰ ਮਜ਼ਬੂਰ ਹੋਵੇਗੀ ਅਤੇ ਅਗਰ ਇਸ ਨਾਲ ਆਮ ਜਨਤਾ ਨੂੰ ਪ੍ਰੇਸ਼ਾਨੀ ਹੁੰਦੀ ਹੈ ਤਾਂ ਇਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ।ਆਗੂਆਂ ਨੇ ਕਿਹਾ ਕਿ ਜਥੇਬੰਦੀ ਜ਼ੀਰਾ ਦੇ ਪੀੜ੍ਹਤਾਂ ਨਾਲ ਖੜੀ ਹੈ ਅਤੇ ਹਰ ਮੁਸ਼ਕਿਲ ਵਿੱਚ ਉਨਾਂ ਦਾ ਸਾਥ ਦੇਵੇਗੀ।ਸਰਕਾਰ ਵਲੋਂ ਇੱਕ ਮਹੀਨੇ ਦਾ ਸਮਾਂ ਮੰਗਣਾ ਸਿਰਫ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਹੈ।ਉਹਨਾ ਮੰਗ ਕੀਤੀ ਕਿ ਸਰਕਾਰ ਲੋਕਾਂ ‘ਤੇ ਤਸ਼ੱਦਦ ਕਰਨ ਦੀ ਜਗ੍ਹਾ ਫੈਕਟਰੀ ਮਾਲਕਾਂ ਖਿਲਾਫ ਕਾਰਵਾਈ ਕਰੇ ਅਤੇ ਹਾਈਕੋਰਟ ਨੂੰ ਦੱਸੇ ਕਿ ਕਿਸ ਤਰਾਂ ਇਹ ਫੈਕਟਰੀ ਲੋਕਾਂ ਦੀ ਜਾਨ ਦਾ ਖੌਹ ਬਣੀ ਹੈ।ਮਾਨ ਸਰਕਾਰ ਜਾਣਬੁੱਝ ਕੇ ਪੰਜਾਬ ਦੇ ਹਾਲਾਤ ਖਰਾਬ ਕਰਵਾ ਰਹੀ ਹੈ।ਉਹਨਾ ਕਿਹਾ ਕਿ ਸਰਕਾਰ ਨੂੰ ਇਹ ਸਮਝ ਲੈਣਾ ਪਵੇਗਾ ਕਿ ਅੰਦੋਲਨ ਮੰਗਾਂ ਮੰਨੇ ਜਾਣ ਤੱਕ ਜ਼ਾਰੀ ਰਹੇਗਾ, ਸੋ ਜਿੰਨੀ ਜਲਦੀ ਹੋਵੇ ਮੰਗਾਂ ਦਾ ਕਾਰਗਰ ਹੱਲ ਕਰੇ।ਆਗੂਆਂ ਕਿਹਾ ਕਿ ਡੀ.ਸੀ ਮੋਰਚੇ ਵਿਚ 20 ਤਰੀਕ ਨੂੰ ਨਵੇਂ ਜਥੇ ਸ਼ਾਮਿਲ ਹੋਣਗੇ, ਜਿਸ ਦੀ ਤਿਆਰੀ ਵਜੋਂ ਪਿੰਡ ਪੱਧਰੀ 11 ਮੈਂਬਰੀ ਕਮੇਟੀਆਂ ਦੀਆਂ 4 ਜਗ੍ਹਾ ਵੱਡੀਆਂ ਮੀਟਿੰਗਾਂ ਕੀਤੀਆਂ ਗਈਆਂ ਹਨ ।
ਇਸ ਮੌਕੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ, ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ, ਜਿਲ੍ਹਾ ਆਗੂ ਜਰਮਨਜੀਤ ਸਿੰਘ ਬੰਡਾਲਾ, ਲਖਵਿੰਦਰ ਸਿੰਘ ਡਾਲ਼ਾ, ਬਾਜ਼ ਸਿੰਘ ਸਾਰੰਗੜਾ, ਕੰਵਰਦਲੀਪ ਸੈਦੋਲੇਹਲ, ਕੁਲਜੀਤ ਸਿੰਘ ਕਾਲੇ ਘਣੂਪੁਰ, ਚਰਨਜੀਤ ਸਿੰਘ ਸਫੀਪੁਰ, ਪ੍ਰਗਟ ਸਿੰਘ ਗੁੰਨੋਵਾਲ, ਅੰਗਰੇਜ ਸਿੰਘ ਸਹੰਸਰਾ, ਸੁਖਜਿੰਦਰ ਸਿੰਘ ਹਰੜ, ਕੁਲਬੀਰ ਸਿੰਘ ਲੋਪੋਕੇ, ਗੁਰਲਾਲ ਸਿੰਘ ਕੱਕੜ, ਮੁਖਵਿੰਦਰ ਸਿੰਘ ਕੋਲੋਵਾਲ, ਗੁਰਭੇਜ ਸਿੰਘ ਝੰਡੇ, ਪ੍ਰਭਜੋਤ ਸਿੰਘ, ਗੁਰਦੇਵ ਸਿੰਘ ਗੱਗੋਮਾਹਲ ਤੋਂ ਇਲਾਵਾ ਸੈਕੜਿਆਂ ਦੀ ਗਿਣਤੀ ਵਿਚ ਕਿਸਾਨ ਮਜ਼ਦੂਰ ਤੇ ਬੀਬੀਆਂ ਹਾਜ਼ਰ ਰਹੀਆਂ।

Check Also

ਵਾਤਾਵਰਨ ਦਿਵਸ ‘ਤੇ ਮਾਪਿਆਂ ਅਤੇ ਬੱਚਿਆਂ ਨੂੰ ਵੰਡੇ ਕੱਪੜੇ ਦੇ ਬੈਗ

ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਤਰਵਿੰਦਰ ਕੌਰ ਅਤੇ ਬੀ.ਐਨ.ਓ ਵਿਪਨ …