ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਸੁਨਾਮ ਬਠਿੰਡਾ ਰੋਡ `ਤੇ ਸਥਿਤ ਆਕਸਫੋਰਡ ਪਬਲਿਕ ਸਕੂਲ ਚੀਮਾ ਵਲੋਂ ਦੋ ਰੋਜ਼ਾ ਖੇਡ ਸਮਾਗਮ ਕਰਵਾਇਆ
ਗਿਆ।ਇਸ ਦੇ ਦੂਜੇ ਦਿਨ ਵਿਸ਼ੇਸ਼ ਮਹਿਮਾਨ ਵਜੋਂ ਡੀ.ਐਮ ਸਪੋਰਟ ਵਰਿੰਦਰ ਸਿੰਘ, ਸੰਜੀਵ ਕੁਮਾਰ ਮਨਪ੍ਰੀਤ ਬਾਂਸਲ, ਰਵੀ ਕਮਲ ਨੇ ਸ਼ਿਰਕਤ ਕੀਤੀ।ਹੈਡ ਬੁਆਏ ਅਤੇ ਹੈਡ ਗਰਲ ਦੇ ਨਾਲ ਨਾਲ ਖੇਡ ਕਪਤਾਨਾਂ ਨੂੰ ਮਾਰਚ ਦੇ ਪਿਛਲੇ ਸਮਾਰੋਹ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦੇ ਝੰਡੇ ਦੀ ਅਗਵਾਈ ਕੀਤੀ।ਜਿਸ ਤੋਂ ਬਾਅਦ 50 ਮੀਟਰ, 10 ਮੀਟਰ, 200 ਮੀਟਰ, ਰਿਲੇਅ ਦੌੜਾਂ, ਬੱਸਾ-ਬੱਸੀ ਦੀ ਲਾਲ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਮਨੋਰੰਜ਼ਨ ਖੇਡਾਂ ਕਰਵਾਈਆਂ ਗਈਆਂ।ਇਸ ਤੋਂ ਇਲਾਵਾ ਅੰਤਰ ਹਾਊਸ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਕੰਪਲ ਹਾਊਸ ਨੇ ਪਹਿਲਾ ਸਥਾਨ ਅਤੇ ਕਲੋਵਰ ਹਾਊਸ ਨੇ 10 ਸਥਾਨ ਅਤੇ ਐਸਪਿਨ ਹਾਊਸ ਨੇ ਤੀਸਰਾ ਸਥਾਨ ਪ੍ਰਾਪਤ ਕਰਦੇ ਹੋਏ ਜਿੱਤ ਪ੍ਰਾਪਤ ਕੀਤੀ।ਸਕੂਲ ਦੇ ਜਿਨ੍ਹਾਂ ਹੋਣਹਾਰ ਵਿਦਿਆਥੀਆਂ ਨੂੰ ਸਟੰਟ ਅਤੇ ਨੈਸ਼ਨਲ ਖੇਡਾਂ ਵਿੱਚ ਹਿੱਸਾ ਲੈ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਉਹਨਾਂ ਵਿਦਿਆਰਥੀਆਂ ਨੂੰ ਸਕੂਲ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।ਸੀਨੀਅਰ ਵਿੰਗ ਦੇ ਬੱਚਿਆਂ ਨੇ ਗਿੱਧਾ, ਭੰਗੜਾ ਅਤੇ ਹੋਰ ਕਈ ਤਰ੍ਹਾਂ ਦੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਕੇ ਇਸ ਸਮਾਗਮ ਦੀ ਰੌਣਕ ਨੂੰ ਵਧਾਇਆ।ਖੇਡ ਸਮਾਗਮ ਵਿੱਚ ਵਿਦਿਆਥੀਆਂ ਨੂੰ ਇਨਾਮਾਂ ਦੀ ਵੰਡ ਸਮਾਗਮ ਵਿੱਚ ਪਹੁੰਚੇ ਮੁੱਖ ਮਹਿਮਾਨਾਂ ਨੇ ਸਾਂਝੇ ਤੌਰ ‘ਤੇ ਕੀਤੀ।ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਬੱਚਿਆਂ ਨੂੰ ਮੁਬਾਇਲ ਟੀਮਾਂ ਨਾਲੇ ਸਰੀਰਕ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ।ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਨ ਕਮੇਟੀ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸਮਾਗਮ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਸਕੂਲ ਤੋਂ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਚਮਕੌਰ ਸਿੰਘ, ਵਾਇਸ ਚੇਅਰਮੈਨ ਪ੍ਰਵੀਨ ਕੁਮਾਰ, ਮੈਨੇਜਿੰਗ ਡਾਇਰੈਕਟਰ ਗੁਰਧਿਆਨ ਸਿੰਘ ਚਹਿਲ ਗਗਨ ਗੋਇਲ ਅਕੈਪੇਸਿਕ ਡਾਇਰੈਕਟਰ ਡਾ. ਪੀ.ਐਮ ਜ਼ਹਿਲ ਤੇ ਸਕੂਲ ਦੇ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਖੇਡ ਸਮਾਗਮ ਨੂੰ ਸਫਲ ਬਣਾਉਣ ਲਈ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media