ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਰੋਟਰੀ ਕਲੱਬ ਸਿਵਲ ਲਾਈਨਜ਼ ਅੰਮ੍ਰਿਤਸਰ ਦੇ ਉਦਮ ਅਤੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ
ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਸਹਿਯੋਗ ਸਦਕਾ ਵਿਧਾਨ ਸਭਾ ਹਲਕਾ ਦੱਖਣੀ ਦੇ ਇਲਾਕੇ ਸੁਲਤਾਨਵਿੰਡ ਪਿੰਡ ਸਥਿਤ ਸ਼ਹੀਦ ਗੁਰਮੀਤ ਸਿੰਘ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਵਿਖੇ ਇੱਕ ਵਿਸ਼ੇਸ਼ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।
ਮੈਡੀਕਲ ਕੈਂਪ ਦਾ ਉਦਘਾਟਨ ਅੰਮ੍ਰਿਤਸਰ ਦੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਅਤੇ ਡਾ. ਸਿਮਰਨਜੀਤ ਕੌਰ ਨਿੱਜ਼ਰ ਦੁਆਰਾ ਸਾਂਝੇ ਤੌਰ ‘ਤੇ ਕੀਤਾ ਗਿਆ।ਕੈਂਪ ਦੌਰਾਨ ਅੱਖਾਂ ਅਤੇ ਪੇਟ ਦੀਆਂ ਬੀਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਬੀਮਾਰੀਆਂ ਦੇ ਇਲਾਜ਼ ਦੇ ਮਸ਼ਵਰੇ ਦੇ ਨਾਲ-ਨਾਲ, ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਵੰਡੀਆਂ ਗਈਆਂ।
ਮੈਡੀਕਲ ਕੈਂਪ ਵਿੱਚ ਰੋਟਰੀ ਕਲੱਬ ਸਿਵਲ ਲਾਈਨਜ਼ ਅੰਮ੍ਰਿਤਸਰ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਦੇ ਨਾਲ-ਨਾਲ ਐਸ.ਐਚ.ਸੀ ਪਿੰਡ ਸੁਲਤਾਨਵਿੰਡ ਦੇ ਸਮੂਹ ਮੈਡੀਕਲ ਅਤੇ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਸੁਲਤਾਨਵਿੰਡ ਦੇ ਸਮੂਹ ਸਟਾਫ਼ ਨੇ ਵੀ ਮਹੱਤਵਪੂਰਨ ਭੂਮਿਕਾ ਅਦਾ ਕੀਤੀ।
ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਇਸ ਮੈਡੀਕਲ ਕੈਂਪ ਦੀ ਸਫ਼ਲਤਾ ‘ਤੇ ਰੋਟਰੀ ਕਲੱਬ ਸਿਵਲ ਲਾਈਨਜ਼ ਮੈਂਬਰਾਂ, ਹਾਜ਼ਰ ਡਾਕਟਰਾਂ ਸਮੇਤ ਸਟਾਫ਼ ਅਤੇ ਆਮ ਪਬਲਿਕ ਦਾ ਧੰਨਵਾਦ ਕੀਤਾ।ਇਸ ਮੌਕੇ ਹਲਕਾ ਦੱਖਣੀ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਅਹੁੱਦੇਦਾਰ ਅਤੇ ਵਰਕਰ ਵੀ ਹਾਜ਼ਰ ਰਹੇ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media