Tuesday, May 26, 2026

ਸਵੈ-ਰੋਜਗਾਰ ਕੋਰਸਾਂ `ਚ ਦਾਖਲਾ 31 ਦਸੰਬਰ ਤੱਕ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ-2023 ਤੋਂ ਛੇ ਮਹੀਂਨੇ ਦਾ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ ਜਿਨ੍ਹਾਂ ਵਿਚ ਡਰੈਸ ਡਿਜਾਈਨਿੰਗ (ਦਸਵੀਂ ਪਾਸ ਲੜਕੀਆਂ ਵਾਸਤੇ); ਬਿਓੂਟੀ ਕਲਚਰ (ਦਸਵੀਂ ਪਾਸ ਲੜਕੀਆਂ ਵਾਸਤੇ); ਵੈਬ ਡਿਵੈਲਪਮੈਟ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ); ਵੈਬ ਡਿਜਾਈਨਿੰਗ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ); ਕੰਪਿਊਟਰ ਬੇਸਿਕ ਕੌਨਸਪੈਟ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ); ਕਮਿਊਨਿਕੇਸ਼ਨ ਸਕਿਲਜ਼ ਇੰਨ ਇੰਗਲਿਸ਼ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ); ਟੈਕਸਾਈਲ ਡਿਜਾਈਨਿੰਗ (ਬਾਰਵੀਂ ਪਾਸ ਲੜਕੀਆਂ ਵਾਸਤੇ) ਸ਼ਾਮਿਲ ਹਨ।
ਵਿਭਾਗ ਦੇ ਡਾਇਰੈਕਟਰ, (ਡਾ.) ਅਨੂਪਮ ਕੌਰ ਨੇ ਦੱਸਿਆ ਕਿ ਇਹਨਾਂ ਕੋਰਸਾਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in <http://www.gndu.ac.in/>/lifelong/default.aspx `ਤੇ ਆਨਲਾਈਨ ਦਾਖਲਾ ਫਾਰਮ ਮਿਤੀ 16 ਦਸੰਬਰ 2022 ਤੋਂ 31 ਦਸੰਬਰ 2022 ਤੱਕ ਭਰ ਸਕਦੇ ਹਨ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …