ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 21 ਦਸੰਬਰ 2022 ਨੂੰ ਸਥਾਨਕ ਗੁਰੂ ਨਾਨਕ ਦੇਵ
ਯੂਨੀਵਰਸਿਟੀ ਮਹਾਰਾਜਾ ਰਣਜੀਤ ਸਿੰਘ ਭਵਨ ਵਿਖੇ ਮੇਗਾ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਮੇਗਾ ਰੋਜ਼ਗਾਰ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਲਗਭਗ 24 ਮਸ਼ਹੂਰ ਕੰਪਨੀਆਂ ਭਾਗ ਲੈਣਗੀਆਂ ਅਤੇ ਉਨਾਂ ਵਲੋਂ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਇਸ ਰੋਜ਼ਗਾਰ ਕੈਂਪ ਵਿੱਚ 12ਵੀਂ /ਆਈ.ਟੀ.ਆਈ ਡਿਪਲੋਮਾ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਉਮੀਦਵਾਰ ਭਾਗ ਲੈ ਸਕਦੇ ਹਨ।ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵਲੋਂ ਡਾਟਾ ਐਂਟਰੀ ਅਪਰੇਟਰ, ਆਈ.ਟੀ, ਨੈਟਵਰਕਿੰਗ/ਸਾਫਟਵੇਅਰ ਇੰਜ਼ੀਨੀਅਰਿੰਗ, ਸੇਲਜ਼, ਮਾਰਕੀਟਿੰਗ, ਇੰਸ਼ੋਰੈਂਸ ਅਤੇ ਬੈਕਿੰਗ ਖੇਤਰ ਨਾਲ ਸਬੰਧਿਤ ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।ਭਾਗ ਲੈਣ ਦੇ ਚਾਹਵਾਨ ਉਮੀਦਵਾਰ 21 ਦਸਬੰਰ 2022 ਨੂੰ ਮਹਾਰਾਜਾ ਰਣਜੀਤ ਸਿੰਘ ਭਵਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਵੇਰੇ 09.30 ਤੋਂ 02.00 ਵਜੇ ਤੱਕ ਪਹੁੰਚ ਕੇ ਭਾਗ ਲੈ ਸਕਦੇ ਹਨ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਦੇ ਹੈਲਪਲਾਈਨ ਨੰ: 9915789068 ‘ਤੇ ਸੰਪਰਕ ਕਰ ਸਕਦੇ ਹਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media