ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਆਪਣੇ ਮਹਾਨ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਟ ਕਰਨ ਹਿੱਤ 27 ਦਸੰਬਰ
ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਕਾਨਫਰੰਸ ਕੀਤੀ ਜਾ ਰਹੀ ਹੈ।ਜਿਸ ਵਿਚ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਕੌਮੀ ਵਿਦਵਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।ਪਾਰਟੀ ਦੇ ਕੌਮੀ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜਿਲ੍ਹਾ ਜਰਨਲ ਸਕੱਤਰ ਮਾਨਸਾ,
ਸੁਖਚੈਨ ਸਿੰਘ ਅਤਲਾ, ਇੰਚਾਰਜ਼ ਹਲਕਾ ਸੁਨਾਮ ਅੰਮ੍ਰਿਤਪਾਲ ਸਿੰਘ ਸਿੱਧੂ ਲੌਗੋਵਾਲ ਨੇ ਸਾਂਝੇ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਸਮੁੱਚੀ ਸਿੱਖ ਕੌਮ, ਪਾਰਟੀ ਅਹੁੱਦੇਦਾਰਾਂ ਤੇ ਸਮਰਥਕਾਂ ਨੂੰ 27 ਦਸੰਬਰ ਨੂੰ ਸ਼ਹੀਦ ਬਾਬਾ ਜੋਰਾਵਰ ਸਿੰਘ, ਸ਼ਹੀਦ ਬਾਬਾ ਫ਼ਤਹਿ ਸਿੰਘ, ਸ਼ਹੀਦ ਮਾਤਾ ਗੁਜਰ ਕੌਰ, ਸ਼ਹੀਦ ਬਾਬਾ ਮੋਤੀ ਸਿੰਘ ਮਹਿਰਾ ਜੀ ਦੀਆਂ ਸ਼ਹਾਦਤਾਂ ਨੂੰ ਨਤਮਸਤਕ ਹੋਣ ਅਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਰੇਲਵੇ ਫਾਟਕ ਦੇ ਨਜ਼ਦੀਕ ਰੋਜ਼ਾ ਸਰੀਫ ਦੇ ਸਾਹਮਣੇ ਫ਼ਤਹਿਗੜ੍ਹ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸ਼ਹੀਦੀ ਕਾਨਫਰੰਸ ਵਿੱਚ ਪਹੁੰਚਣ ਦੀ ਅਪੀਲ ਕੀਤੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media