Friday, October 2, 2026

ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਿਖੇ ਵਿਜੇ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਅੰਮ੍ਰਿਤਸਰ, 22 ਦਸੰਬਰ ( ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਸੀ.ਸੀ 01 ਬਟਾਲੀਅਨ ਪੰਜਾਬ ਅਤੇ ਐਨ.ਸੀ.ਸੀ 24 ਬਟਾਲੀਅਨ ਅੰਮਿ੍ਰਤਸਰ ਪੰਜਾਬ ਨੇ ਵਿਜੇ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ।
ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਵਾਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅਸੀਂ ਅੱਜ ਘਰਾਂ ’ਚ ਇਨ੍ਹਾਂ ਦੀ ਬਦੌਲਤ ਨਿਸ਼ਚਿਤ ਹੋ ਕੇ ਸੌਂਦੇ ਹਾਂ ਤੇ ਸਾਨੂੰ ਆਪਣੇ ਦੇਸ਼ ਦੀ ਆਰਮੀ ਉਪਰ ਮਾਣ ਹੈ।ਕੈਡਿਟਾਂ ਵੱਲੋਂ ਕਵਿਤਾ ਉਚਾਰਣ, ਦੇਸ਼-ਭਗਤੀ ਦੇ ਗੀਤਾਂ ਦਾ ਗਾਇਨ ਕੀਤਾ ਗਿਆ ਹੈ।ਦੇਸ਼-ਭਗਤੀ ਦੇ ਇਕ ਫੌਜ਼ੀ ਦੇ ਜੀਵਨ ਨੂੰ ਦਰਸਾਉਂਦਾ ਇਕ ਐਕਟ ਪੇਸ਼ ਕੀਤਾ ਗਿਆ।
ਇਸ ਮੌਕੇ ਕੈਡਿਟਾਂ ਦੇ ਵਿਜੈ ਦਿਵਸ ਨੂੰ ਸਬੰਧੀ ਚਾਰਟ ਮੁਕਾਬਲੇ ਵੀ ਕਰਵਾਏ ਗਏ, ਜੋ ਦੇਸ਼ ਭਗਤੀ ਦੀ ਭਾਵਨਾ ਨੂੰ ਦਰਸਾਉਂਦੇ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …