ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਪੈਰਮਾਉਂਟ ਪਬਲਿਕ ਸਕੂਲ ਚੀਮਾ ਮੰਡੀ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਰਾਜ ਪੱਧਰੀ ਤੀਰ ਅੰਦਾਜ਼ੀ ਖੇਡਾਂ `ਚ
ਮੈਡਲ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਨੇ ਦੱਸਿਆ ਕਿ ਅਬੋਹਰ ਵਿਖੇ ਹੋਈਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਅੰਡਰ 14 ਵਰਗ ਵਿੱਚ ਲਵਲੀਨ ਕੌਰ ਨੇ ਪਹਿਲਾ, ਅੰਡਰ 17 ‘ਚ ਗੁਰਜਿੰਦਰ ਸਿੰਘ, ਗੁਰਸ਼ਨਪ੍ਰੀਤ ਸਿੰਘ ਸਿੱਧੂ ਤੇ ਆਰੀਅਨ ਭਾਰਦਵਾਜ ਨੇ ਦੂਜਾ ਅਤੇ ਅੰਡਰ 19 ਵਿੱਚ ਅਨਮੋਲਪ੍ਰੀਤ ਸਿੰਘ, ਅਮਨਿੰਦਰ ਸਿੰਘ ਦਲਿਓ, ਭਵਨਪ੍ਰੀਤ ਸਿੰਘ ਤੇ ਮਨਪ੍ਰੀਤ ਸਿੰਘ ਜਵੰਧਾ ਦੀ ਟੀਮ ਨੇ ਤੀਜ਼ਾ ਸਥਾਨ ਹਾਸਲ ਕੀਤਾ।ਗੁਰਜਿੰਦਰ ਸਿੰਘ ਨੇ ਵਿਅਕਤੀਗਤ ਤੌਰ `ਤੇ ਦੋ ਮੈਡਲ ਪ੍ਰਾਪਤ ਕਰ ਕੇ ਆਪਣਾ ਨਾਂ ਰਾਸ਼ਟਰ ਪੱਧਰੀ ਖੇਡਾਂ ਵਿੱਚ ਦਰਜ਼ ਕਰਵਾਇਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੀਰ ਸਿੰਘ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਵਲੋਂ ਮੈਡਲ ਪ੍ਰਾਪਤ ਕਰਨ ਵਾਲ਼ੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਤੀਰ ਅੰਦਾਜ਼ੀ ਕੋਚ ਗੁਰਪ੍ਰੀਤ ਸਿੰਘ ਸੰਧੂ, ਕੋਚ ਯਾਦਵਿੰਦਰ ਸਿੰਘ, ਕੋਚ ਸੰਦੀਪ ਸਿੰਘ, ਡੀ.ਪੀ.ਈ ਮਨਪ੍ਰੀਤ ਸਿੰਘ ਆਦਿ ਮੌਜ਼ੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media