Friday, June 21, 2024

ਪੋਰਟਲ ‘ਤੇ ਪ੍ਰਾਪਤ ਸ਼ਿਕਾਇਤ ਦਾ ਤਰੁੰਤ ਨਿਪਟਾਰਾ ਕਰਨਾ ਯਕੀਨੀ ਬਣਾਉਣ ਅਧਿਕਾਰੀ – ਡੀ.ਸੀ

ਅਧਿਕਾਰੀ ਰੋਜ਼ਾਨਾ ਚੈਕ ਕਰਨ ਆਪੋ-ਆਪਣਾ ਸ਼ਿਕਾਇਤ ਪੋਰਟਲ

ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ) – ਸੂਬੇ ਭਰ ਵਿੱਚ 19 ਤੋਂ 25 ਦਸੰਬਰ ਤੱਕ (ਸੁਸ਼ਾਸਨ ਹਫਤਾ) ਗੁੱਡ ਗਰਵੈਨਸਿਸ ਵੀਕ ਮਨਾਇਆ ਜਾ ਰਿਹਾ ਹੈ।ਜਿਸ ਤਹਿਤ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਫਸਰਾਂ ਨੂੰ ਹਿਦਾਇਤ ਕੀਤੀ ਕਿ ਉਹ ਪੀ.ਜੀ.ਆਰ.ਐਸ ਪੋਰਟਲ ‘ਤੇ ਮਿਲਣ ਵਾਲੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ।
ਉਹਨਾਂ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ) ਪੋਰਟਲ ’ਤੇ ਬਕਾਇਆ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ 12 ਘੰਟਿਆਂ ਦੇ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਸਰਕਾਰੀ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਮ ਲੋਕਾਂ ਵਲੋਂ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਨਿਰਧਾਰਤ ਸਮੇਂ ਅੰਦਰ ਹੱਲ ਕਰਨ ਲਈ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁੱਡ ਗਵਰਨੈਂਸ ਵੀਕ ਅਧੀਨ ਜ਼ਿਲ੍ਹਾ ਪ੍ਰਸਾਸਨ ਵਲੋਂ ਜ਼ਿਲ੍ਹੇ ਦੇ ਬਲਾਕਾਂ ‘ਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਹਦਾਇਤ ਕੀਤੀ ਕਿ ਕਿਸੇ ਵੀ ਵਿਭਾਗ ਵਲੋਂ ਈ ਸੇਵਾ ਜਾਂ ਪੀ.ਜੀ.ਆਰ.ਐਸ ਪੋਰਟਲ ’ਤੇ ਅਰਜ਼ੀਆਂ/ਸ਼ਿਕਾਇਤਾਂ ਬਕਾਇਆ ਨਾ ਰੱਖੀਆਂ ਜਾਣ।ਉਨਾਂ ਕਿਹਾ ਕਿ ਜੇਕਰ ਕਿਸੇ ਵਿਭਾਗ ਕੋਲ ਸ਼ਿਕਾਇਤ ਕਰਤਾ ਵਲੋਂ ਗਲਤੀ ਨਾਲ ਆਨਲਾਈਨ ਸ਼ਿਕਾਇਤ ਭੇਜ ਦਿੱਤੀ ਜਾਂਦੀ ਹੈ ਤਾਂ ਉਸ ਸ਼ਿਕਾਇਤ ਨੂੰ ਸਬੰਧਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦਾ ਸਮੇਂ-ਸਿਰ ਨਿਪਟਾਰਾ ਕੀਤਾ ਜਾ ਸਕੇ।ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀ ਆਪੋ-ਆਪਣਾ ਪੋਰਟਲ ਰੋਜ਼ਾਨਾ ਪਹਿਲ ਦੇ ਆਧਾਰ ਤੇ ਚੈਕ ਕਰਨ ਤੇ ਪੋਰਟਲ ‘ਤੇ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ।ਅਧਿਕਾਰੀ ਪ੍ਰਾਪਤ ਸ਼ਿਕਾਇਤ ਨੂੰ ਅੱਗੇ ਭੇਜਣ ਤੋਂ ਪਹਿਲਾਂ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਨੂੰ ਸੁਨਣਾ ਲਾਜ਼ਮੀ ਬਣਾਉਣ।
ਬਾਕਸ ਲਈ ਪ੍ਰਸਤਾਵਿਤ :
1100 ਹੈਲਪ ਲਾਈਨ ਨੰਬਰ ‘ਤੇ ਵੀ ਕਰਵਾਈ ਜਾ ਸਕਦੀ ਹੈ ਸ਼ਿਕਾਇਤ ਦਰਜ਼
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਲੋਕ ਆਪਣੀ ਸਮੱਸਿਆਵਾਂ ਆਨਲਾਈਨ ਦਰਜ਼ ਕਰ ਸਕਦੇ ਉਹ ਆਪਣੀ ਸ਼ਿਕਾਇਤ ਹੈਲਪਲਾਈਨ ਨੰਬਰ 1100 ‘ਤੇ ਵੀ ਦਰਜ਼ ਕਰ ਸਕਦੇ ਹਨ।ਉਹਨਾਂ ਕਿਹਾ ਕਿ 1100 ਨੰਬਰ ‘ਤੇ ਸ਼ਿਕਾਇਤ ਦਰਜ਼ ਕਰਕੇ ਸਬੰਧਿਤ ਵਿਭਾਗ ਨੂੰ ਹੱਲ ਕਰਨ ਲਈ ਭੇਜੀ ਜਾਂਦੀ ਹੈ।ਇਸ ਲਈ ਲੋਕ ਵੱਧ ਤੋਂ ਵੱਧ ਆਪਣੇ ਸਰਕਾਰੀ ਕੰਮ ਕਰਵਾਉਣ ਲਈ ਇਸ ਸੇਵਾ ਦਾ ਲਾਹਾ ਲੈਣ।

Check Also

ਯਾਦਗਾਰੀ ਹੋ ਨਿਬੜਿਆ ਸਟੱਡੀ ਸਰਕਲ ਵਲੋਂ ਲਗਾਇਆ ਗਿਆਨ ਅੰਜ਼ਨ ਸਮਰ ਕੈਂਪ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਬਰਨਾਲਾ ਮਾਲੇਰਕੋਟਲਾ …