Tuesday, May 26, 2026

ਸ਼ਹੀਦ ਬਾਬਾ ਜੀਵਨ ਸਿੰਘ ਦਾ ਜੀਵਨ ਸਾਡੇ ਲਈ ਪ੍ਰੇਰਣਾ ਸਰੋਤ – ਈ.ਟੀ.ਓ

ਸ਼ਹੀਦੀ ਦਿਵਸ ਮੌਕੇ ਨਗਰ ਕੀਰਤਨ ਵਿੱਚ ਹੋਏ ਸ਼ਾਮਲ

ਜੰਡਿਆਲਾ ਗੁਰੂ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਜੰਡਿਆਲਾ ਗੁਰੂ ਵਿਖੇ ਕੱਢੇ ਗਏ ਨਗਰ ਕੀਰਤਨ ਮੌਕੇ ਸੰਗਤ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬਾਬਾ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦੇ ਕਿਹਾ ਕਿ ਜਿਸ ਤਰ੍ਹਾਂ ਬਾਬਾ ਜੀਵਨ ਸਿੰਘ ਨੇ ਕੁਰਬਾਨੀ ਦੇ ਕੇ ਕੌਮ ਦਾ ਨਾਮ ਰੌਸ਼ਨ ਕੀਤਾ ਹੈ, ਉਸ ਤਰ੍ਹਾਂ ਅੱਜ ਸਾਨੂੰ ਸਮਾਜ ਵਿੱਚ ਫੈਲੀਆਂ ਬੁਰਾਈਆਂ ਵਿਰੁੱਧ ਜੁਅਰਤ ਨਾਲ ਖੜਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਕੋਈ ਵੀ ਦੇਸ਼ ਜਾਂ ਕੌਮ ਚੰਗੀ ਸੋਚ ਅਤੇ ਨੇਕ ਇਨਸਾਨਾਂ ਤੋਂ ਬਿਨਾਂ ਤਰੱਕੀ ਨਹੀਂ ਕਰ ਸਕਦ।ਅੱਜ ਸਾਨੂੰ ਸਾਰਿਆਂ ਨੂੰ ਕੌਮ ਦੇ ਹਰੇਕ ਨੇਕ ਕੰਮ ਵਿੱਚ ਆਪਣਾ ਸਮਾਂ ਦੇਣ ਦੀ ਲੋੜ ਹੈ। ਉਨ੍ਹਾਂ ਬਾਬਾ ਜੀ ਦੀ ਯਾਦ ਵਿੱਚ ਉਸਾਰੇ ਗਏ ਗੁਰਦੁਆਰਾ ਸਾਹਿਬ ਵਿੱਚ ਨਵੇਂ ਕੰਮਾਂ ਦੀ ਸ਼ੁਰੂਆਤ ਵੀ ਕਰਵਾਈ।
ਇਸ ਮੌਕੇ ਸ੍ਰੀਮਤੀ ਸੁਹਿੰਦਰ ਕੌਰ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ, ਨਰੇਸ਼ ਪਾਠਕ, ਸੁਨੈਨਾ ਰੰਧਾਵਾ, ਸਰਬਜੀਤ ਸਿੰਘ ਡਿੰਪੀ ਅਤੇ ਹੋਰ ਆਗੂ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …