Saturday, July 27, 2024

ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਵਲੋਂ ਆਯੋਜਿਤ ਟੂਰਨਾਮੈਂਟ ’ਚ 2-2 ਟੀਮਾਂ ਦੇ ਹੋਏ ਮੁਕਾਬਲੇ

ਪੰਜਾਬ ਸਪੋਰਟਸ ਯੂਨੀਵਰਸਿਟੀ ਦੇ 6 ਰੋਜ਼ਾ ‘ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ ’ਚ ਰਾਣੀ ਰਾਮਪਾਲ ਨੇ ਕੀਤੀ ਹੌਂਸਲਾ ਅਫ਼ਜਾਈ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਲੋਂ ਮਹਾਰਾਜਾ ਭੁਪੇਂਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ‘6 ਰੋਜ਼ਾ ਅੰਤਰ-ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ’ ਦਾ ਉਦਘਾਟਨ ਅੱਜ ਪੰਜਵੇਂ ਦਿਨ ਹਾਕੀ ਖਿਡਾਰਣਾਂ ਦੀ ਹੌਂਸਲਾ ਅਫ਼ਜਾਈ ਕਰਨ ਮੁੱਖ ਮਹਿਮਾਨ ਵਜੋਂ ਪੁੱਜੀ ਭਾਰਤੀ ਕੌਮਾਂਤਰੀ ਹਾਕੀ (ਮਹਿਲਾ) ਦੀ ਕਪਤਾਨ ਰਾਣੀ ਰਾਮਪਾਲ ਨੇ ਕੀਤਾ।ਨੌਰਥ ਜ਼ੋਨ ਹਾਕੀ (ਮਹਿਲਾ) ਇੰਟਰ ਵਰਸਿਟੀ ਮੁਕਾਬਲਿਆਂ ਦੇ ਅੱਜ 5ਵੇਂ ਦਿਨ ਲੀਗ ਦੇ ਦੋ ਮੈਚ ਖੇਡੇ ਗਏ।ਇਸ ਟੂਰਨਾਮੈਂਟ ’ਚ ਉਤਰੀ ਭਾਰਤ ਦੀਆਂ ਯੂਨੀਵਰਸਿਟੀਆਂ ਦੀਆਂ ਕਰੀਬ 28 ਟੀਮਾਂ ਭਾਗ ਲੈ ਰਹੀਆਂ ਹਨ।
ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਮੁਕਾਬਲਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਅਤੇ ਐਮ. ਡੀ. ਯੂਨੀਵਰਸਿਟੀ, ਰੋਹਤਕ ਦਰਮਿਆਨ ਖੇਡਿਆ ਗਿਆ, ਜਿਸ ਵਿਚ 01-01 ਨਾਲ ਦੋਵੇਂ ਟੀਮਾਂ ਬਰਾਬਰ ਰਹੀਆਂ।ਜਦਕਿ ਦੂਜਾ ਮੈਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚਾਲੇ ਹੋਇਆ।ਜਿਸ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ 03-00 ਨਾਲ ਜੇਤੂ ਰਹੀ।
ਉਨ੍ਹਾਂ ਕਿਹਾ ਕਿ ਚੌਥੇ ਦਿਨ ਹੋਏ ਮੈਚ ’ਚ 4 ਟੀਮਾਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਐਮ.ਡੀ. ਯੂਨੀਵਰਸਿਟੀ ਰੋਹਤਕ ਨੇ ਆਲ ਇੰਡੀਆ ਇੰਟਰ ਵਰਸਿਟੀ ਲਈ ਕੁਆਲੀਫਾਈ ਕੀਤਾ ਸੀ। ਚੌਥ ਦਿਨ 2 ਲੀਗ ਮੈਚ ਖੇਡੇ ਗਏ।ਪਹਿਲੇ ਮੁਕਾਬਲੇ ’ਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਮ ਨੂੰ 02-01 ਨਾਲ ਹਰਾਇਆ।ਦੂਜੇ ਮੁਕਾਬਲੇ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਐਮ.ਡੀ ਯੂਨੀਵਰਸਿਟੀ ਰੋਹਤਕ ਤੋਂ 05-00 ਨਾਲ ਜੇਤੂ ਰਹੀ।
ਕਪਤਾਨ ਰਾਣੀ ਰਾਮਪਾਲ ਨੇ ਕਾਲਜ ਵਿਖੇ ਕਰਵਾਏ ਜਾ ਰਹੇ ਮੁਕਾਬਲੇ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਖਿਡਾਰਣਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ। ਇਸ ਉਲੰਪੀਅਨ ਬਲਵਿੰਦਰ ਸਿੰਘ ਸ਼ੰਮੀ, ਦ੍ਰੋਣਾਚਾਰੀਆ ਐਵਾਰਡ ਜੇਤੂ ਰਾਸ਼ਟਰੀ ਹਾਕੀ ਕੋਚ ਬਲਦੇਵ ਸਿੰਘ, ਜੂਨੀਅਰ ਕੋਚ ਅਮਰਜੀਤ ਤੋਂ ਇਲਾਵਾ ਹੋਰ ਸਖਸ਼ੀਅਤਾਂ ਤੇ ਵਿਦਿਆਰਥੀ ਹਾਜ਼ਰ ਸਨ।

 

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …