ਸੰਗਰੂਰ, 23 ਦਸੰਬਰ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਦੇ ਵਿਦਿਆਰਥੀਆਂ ਨੇ 66ਵੀਆਂ ਅੰਤਰ ਜਿਲ੍ਹਾ ਫੈਂਸਿੰਗ ਖੇਡਾਂ ਵਿੱਚ ਤੀਜਾ
ਸਥਾਨ ਪ੍ਰਾਪਤ ਕਰਕੇ ਸੰਗਰੂਰ ਜਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਅੰਡਰ-14 ਲੜਕੀਆਂ ਵਿਚ ਜਪਲੀਨ ਕੌਰ, ਸਤਿਅਮਜੋਤ ਕੌਰ ਅਤੇ ਅੰਡਰ 17 (ਲੜਕੇ) ਵਿੱਚ ਦਿਲਜਾਨ ਮੁਹੰਮਦ, ਪੰਕਜ ਗੋਇਲ ਨੇ ਤੀਜਾ ਸਥਾਨ (ਕਾਂਸੀ ਦਾ ਤਗਮਾ) ਪ੍ਰਾਪਤ ਕੀਤਾ।ਇਹ ਮੁਕਾਬਲੇ 19 ਤੋਂ 23 ਦਸੰਬਰ ਤੱਕ ਪਟਿਆਲਾ ਵਿਖੇ ਕਰਵਾਏ ਗਏ।ਸਕੂਲ ਪ੍ਰਿੰਸੀਪਲ ਸ੍ਰੀਮਤੀ ਰਣਜੀਤ ਕੌਰ ਅਤੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਕਿਹਾ ਕਿ ਉਹ ਚਾਹੁੰਦੇ ਹਾਂ ਕਿ ਸਕੂਲ ਦੇ ਖਿਡਾਰੀ ਭਵਿੱਖ ਦੇ ਸਾਰੇ ਮੁਕਾਬਲਿਆਂ ਵਿੱਚ ਜਿੱਤ ਪ੍ਰਾਪਤ ਕਰ ਸਕਣ। ਉਹਨਾਂ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਦੇ ਫੈਂਸਿੰਗ ਕੋਚ ਪੰਕਜ ਕੁਮਾਰ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ।ਪਟਿਆਲੇ ਦੇ ਡੀ.ਐਮ ਸਪੋਰਟਸ ਰਵਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media