ਭੀਖੀ, 24 ਦਸੰਬਰ (ਕਮਲ ਜ਼ਿੰਦਲ) – ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਰੋਹ ਕਰਵਾਇਆ ਗਿਆ।ਸਾਰੇ ਵਿਦਿਆਰਥੀ ਸਿਰ ‘ਤੇ
ਸੋਹਣੀਆਂ ਦਸਤਾਰਾਂ ਸਜ਼ਾ ਕੇ ਸਕੂਲ ਵਿੱਚ ਆਏ।ਸਮਾਰੋਹ ਦੌਰਾਨ ਸਿੱਖ ਧਰਮ ਬਾਰੇ ਜਾਣਕਾਰੀ ਦਿੰਦਾ ਇੱਕ ਕੁਇਜ਼ ਮੁਕਾਬਲਾ ਕਰਵਾਇਆ ਗਿਆ।ਸ੍ਰੀ ਜਪੁਜੀ ਸਾਹਿਬ ਦੇ ਪਾਠ ਉਪਰੰਤ ਸ਼ਬਦ ਕੀਰਤਨ ਕਰਵਾਇਆ ਗਿਆ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਹਫਤੇ ਬਾਰੇ ਜਾਣਕਾਰੀ ਦਿੱਤੀ ਗਈ।ਸਕੂਲ ਦੇ ਬੱਚਿਆਂ ਨੇ ਸਿੱਖ ਇਤਿਹਾਸ ਅਤੇ ਸਾਹਿਬਜਾਦਿਆਂ ਦੀਆਂ ਕੁਰਬਾਨੀਆਂ ਬਾਰੇ ਵਾਰਾਂ ਗਾਈਆਂ, ਜਦਕਿ ਸਕੂਲ ਮੈਨੇਜਮੈਂਟ ਵਲੋਂ ਬੱਚਿਆਂ ਨੂੰ ਠੰਡੇ ਬੁਰਜ਼ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ।ਵਿਦਿਆਰਥੀਆਂ ਵਲੋਂ ਲੋੜਵੰਦਾਂ ਨੂੰ ਗਰਮ ਕੱਪੜੇ ਵੰਡੇ ਗਏ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media